ਪੱਤਰ ਪ੍ਰੇਰਕ
ਸ਼ਹਿਣਾ, 27 ਜਨਵਰੀ
ਐੱਮਐੱਸਪੀ ਲਾਗੂ ਨਾ ਹੋਣ ਕਾਰਨ ਕਿਸਾਨਾਂ ਨੂੰ ਹੁਣ ਤੱਕ 45 ਲੱਖ ਕਰੋੜ ਰੁਪਏ ਦਾ ਘਾਟਾ ਪਿਆ ਹੈ। ਸੰਯੁਕਤ ਕਿਸਾਨ ਮੋਰਚੇ ਦਾ ਐੱਮਐੱਸਪੀ ਲਈ ਸੰਘਰਸ਼ ਜਾਰੀ ਰਹੇਗਾ। ਐੱਮਐੱਸਪੀ ਲਈ ਸਰਕਾਰ ਨੇ ਹੁਣ ਤੱਕ ਕਮੇਟੀ ਨਹੀਂ ਬਣਾਈ। ਇਹ ਗੱਲ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਅੱਜ ਇੱਥੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬੱਬੂ ਸਿੰਘ ਪੰਧੇਰ ਦੇ ਗ੍ਰਹਿ ’ਚ ਪ੍ਰੈੱਸ ਕਾਨਫਰੰਸ ਦੌਰਾਨ ਕਹੀ। ਉਨ੍ਹਾਂ ਲੋਕਾਂ ਨੂੰ ਆਪਣੀ ਤਾਕਤ ਪਛਾਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਉਹ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰਾਂ ਨੂੰ ਹੀ ਵੋਟ ਪਾਉਣ। ਜੇਕਰ ਰਵਾਇਤੀ ਪਾਰਟੀਆਂ ਨੂੰ ਵੋਟ ਪਾਈ ਗਈ ਤਾਂ ਲੋਕਾਂ ਦੀ ਲੁੱਟ-ਖਸੁੱਟ ਕੋਈ ਨਹੀ ਰੋਕ ਸਕਦਾ। ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬੱਬੂ ਸਿੰਘ ਪੰਧੇਰ, ਇਕਾਈ ਪ੍ਰਧਾਨ ਬੇਅੰਤ ਸਿੰਘ ਸ਼ਹਿਣਾ ਅਤੇ ਹੋਰ ਕਿਸਾਨ ਆਗੂ ਹਾਜ਼ਰ ਸਨ।