ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪਸ਼ੂਆਂ ਦੀ ਦੇਖ-ਭਾਲ ਲਈ 481 ਵੈਟਰਨਰੀ ਟੀਮਾਂ ਤਾਇਨਾਤ

22000 ਤੋਂ ਵੱਧ ਪਸ਼ੂਆਂ ਦਾ ਇਲਾਜ ਕੀਤਾ: ਗੁਰਮੀਤ ਸਿੰਘ ਖੁੱਡੀਆਂ, ਹਡ਼੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ 12 ਹਜ਼ਾਰ ਕੁਇੰਟਲ ਤੋਂ ਵੱਧ ਫੀਡ ਅਤੇ 5090 ਕੁਇੰਟਲ ਚਾਰਾ ਅਤੇ ਸਾਇਲੇਜ ਵੰਡਿਆ
Advertisement
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਸ਼ੂਧਨ ਦੀ ਦੇਖਭਾਲ ਲਈ 481 ਟੀਮਾਂ ਨੂੰ ਤਾਇਨਾਤ ਕੀਤਾ ਗਿਆ ਹੈ ਜਿਨ੍ਹਾਂ ਵੱਲੋਂ ਪਸ਼ੂਧਨ ਦੀ ਦੇਖ-ਭਾਲ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ। ਉਨ੍ਹਾਂ ਕਿਹਾ ਕਿ ਹਰ ਟੀਮ ਵਿੱਚ 4 ਮੈਂਬਰ ਹਨ, ਜਿਸ ਵਿੱਚ ਵੈਟਰਨਰੀ ਅਫ਼ਸਰ, ਵੈਟਰਨਰੀ ਇੰਸਪੈਕਟਰ/ਫਾਰਮਾਸਿਸਟ ਅਤੇ ਇੱਕ ਦਰਜਾ ਚਾਰ ਕਰਮਚਾਰੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਫਿਰੋਜ਼ਪੁਰ, ਫਾਜ਼ਿਲਕਾ, ਕਪੂਰਥਲਾ, ਬਰਨਾਲਾ, ਬਠਿੰਡਾ, ਹੁਸ਼ਿਆਰਪੁਰ, ਤਰਨ ਤਾਰਨ, ਪਟਿਆਲਾ, ਜਲੰਧਰ, ਰੂਪਨਗਰ ਅਤੇ ਮੋਗਾ ਸਮੇਤ 14 ਜ਼ਿਲ੍ਹਿਆਂ ਵਿੱਚ 504 ਗਊਆਂ ਤੇ ਮੱਝਾਂ, 73 ਭੇਡਾਂ ਅਤੇ ਬੱਕਰੀਆਂ ਅਤੇ 160 ਸੂਰ ਮਾਰੇ ਗਏ ਹਨ। ਇਸ ਤੋਂ ਇਲਾਵਾ ਪੋਲਟਰੀ ਸ਼ੈੱਡ ਢਹਿਣ ਕਾਰਨ ਗੁਰਦਾਸਪੁਰ, ਰੂਪਨਗਰ ਅਤੇ ਫਾਜ਼ਿਲਕਾ ਵਿੱਚ 18,304 ਪੋਲਟਰੀ ਬਰਡ ਮਰੇ ਹਨ। ਉੁਨ੍ਹਾਂ ਕਿਹਾ ਕਿ ਹੜ੍ਹਾਂ ਨਾਲ ਲਗਪਗ 2.52 ਲੱਖ ਪਸ਼ੂ ਧਨ ਅਤੇ 5,88,685 ਪੋਲਟਰੀ ਬਰਡ ਪ੍ਰਭਾਵਿਤ ਹੋਏ ਹਨ।ਸ੍ਰੀ ਖੁੱਡੀਆਂ ਨੇ ਕਿਹਾ ਕਿ ਵੈਟਰਨਰੀ ਟੀਮਾਂ ਵੱਲੋਂ ਹੁਣ ਤੱਕ 22,534 ਜਾਨਵਰਾਂ ਦਾ ਇਲਾਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਰਾਹਤ ਕਾਰਜਾਂ ਵਿੱਚ ਸੁਚੱਜੇ ਤਾਲਮੇਲ ਅਤੇ ਐਮਰਜੈਂਸੀ ਸਥਿਤੀ ਵਾਸਤੇ ਮੁੱਖ ਦਫ਼ਤਰ (ਸੰਪਰਕ ਨੰਬਰ 0172-5086064) ਅਤੇ ਜ਼ਿਲ੍ਹਾ ਪੱਧਰੀ ਦਫਤਰਾਂ ਵਿੱਚ 247 ਕਾਰਜਸ਼ੀਲ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ। ਉਨ੍ਹਾਂ ਨੇ ਜਨਤਾ ਨੂੰ ਰਾਹਤ ਕਾਰਜਾਂ ਵਿੱਚ ਸਹਿਯੋਗ ਕਰਨ ਅਤੇ ਸਮਰਪਿਤ ਕੰਟਰੋਲ ਰੂਮ ਵਿੱਚ ਪਸ਼ੂਆਂ ਸਬੰਧੀ ਸਮੱਸਿਆਵਾਂ ਦੀ ਰਿਪੋਰਟ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵਿਭਾਗ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਮਾਜਿਕ ਸੰਗਠਨਾਂ ਦੇ ਸਹਿਯੋਗ ਨਾਲ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਪਸ਼ੂਆਂ ਦੀ ਸਹਾਇਤਾ ਲਈ 12,170 ਕੁਇੰਟਲ ਤੋਂ ਵੱਧ ਫੀਡ ਅਤੇ 5090.35 ਕੁਇੰਟਲ ਹਰਾ ਚਾਰਾ, ਸੁੱਕਾ ਚਾਰਾ ਅਤੇ ਸਾਈਲੇਜ ਸਮੇਤ ਰਾਹਤ ਸਮੱਗਰੀ ਵੰਡੀ ਹੈ। ਇਸ ਤੋਂ ਇਲਾਵਾ ਵਿਭਾਗ ਨੇ ਹੜ੍ਹਾਂ ਤੋਂ ਪ੍ਰਭਾਵਿਤ ਜਾਨਵਰਾਂ ਦੇ ਇਲਾਜ ਲਈ ਪਹਿਲਾਂ ਹੀ ਕੁੱਲ 31.50 ਲੱਖ ਰੁਪਏ ਜਾਰੀ ਕਰ ਦਿੱਤੇ ਹਨ।

 

Advertisement

 

Advertisement
Show comments