582 ਗ੍ਰਾਮ ਹੈਰੋਇਨ ਬਰਾਮਦ
ਬੀਐੱਸਐੱਸ ਦੇ ਜਵਾਨਾਂ ਵੱਲੋਂ ਸਰਹੱਦੀ ਪਿੰਡ ਜੱਲੋ ਕੇ ਦੇ ਖੇਤਾਂ ਵਿੱਚੋਂ ਹੈਰੋਇਨ ਦਾ ਇਕ ਪੈਕੇਟ ਬਰਾਮਦ ਕੀਤਾ ਹੈ। ਜਿਸ ਦਾ ਵਜ਼ਨ 582 ਗ੍ਰਾਮ ਹੈ। ਇਸ ਸਬੰਧ ਵਿਚ ਥਾਣਾ ਸਦਰ ਫਿਰੋਜ਼ਪੁਰ ਪੁਲੀਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ...
Advertisement
ਬੀਐੱਸਐੱਸ ਦੇ ਜਵਾਨਾਂ ਵੱਲੋਂ ਸਰਹੱਦੀ ਪਿੰਡ ਜੱਲੋ ਕੇ ਦੇ ਖੇਤਾਂ ਵਿੱਚੋਂ ਹੈਰੋਇਨ ਦਾ ਇਕ ਪੈਕੇਟ ਬਰਾਮਦ ਕੀਤਾ ਹੈ। ਜਿਸ ਦਾ ਵਜ਼ਨ 582 ਗ੍ਰਾਮ ਹੈ। ਇਸ ਸਬੰਧ ਵਿਚ ਥਾਣਾ ਸਦਰ ਫਿਰੋਜ਼ਪੁਰ ਪੁਲੀਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਥਾਣਾ ਸਦਰ ਦੇ ਸਹਾਇਕ ਥਾਣੇਦਾਰ ਸੁਖਬੀਰ ਸਿੰਘ ਨੇ ਦੱਸਿਆ ਕਿ ਜੱਲੋਕੇ ਪਿੰਡ ਦੇ ਖੇਤਾਂ ਵਿਚ ਕੋਈ ਨਸ਼ੀਲਾ ਪਦਾਰਥ ਮਿਲਣ ਬਾਰੇ ਬੀਐੱਸਐੱਫ ਦੀ ਪਾਰਟੀ ਤੋਂ ਸੂਚਨਾ ਮਿਲੀ ਸੀ।
Advertisement
ਖੇਤਾਂ ਵਿੱਚ ਜਾਂਚ ਦੌਰਾਨ ਹੈਰੋਇਨ ਦਾ ਪੈਕੇਟ ਮਿਲਿਆ ਹੈ। ਜੋ ਕਿਸੇ ਵੱਲੋਂ ਪਾਕਿਸਤਾਨੀ ਸਮੱਗਲਰਾਂ ਰਾਹੀਂ ਮੰਗਵਾਏ ਜਾਣ ਦਾ ਖ਼ਦਸ਼ਾ ਹੈ। ਉਨ੍ਹਾਂ ਦੱਸਿਆ ਕਿ ਪੈਕੇਟ ਦਾ ਵਜ਼ਨ 582 ਗ੍ਰਾਮ ਸੀ। ਪੁਲੀਸ ਨੇ ਦੱਸਿਆ ਕਿ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
Advertisement