ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ ਅਤੇ 8ਵੀਂ ਸ਼੍ਰੇਣੀ ਦੀ ਪ੍ਰੀਖਿਆ ਮੁਲਤਵੀ

ਪੱਤਰ ਪ੍ਰੇਰਕ ਮੁਹਾਲੀ, 9 ਜੁਲਾਈ ਪੰਜਾਬ ਵਿੱਚ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਹੋ ਰਹੀ ਭਾਰੀ ਬਾਰਸ਼ ਅਤੇ ਮੀਂਹ ਦਾ ਪਾਣੀ ਜ਼ਿਆਦਾ ਆਉਣ ਕਾਰਨ ਸੂਬੇ ਦੇ ਕੁਝ ਜ਼ਿਲ੍ਹਾ ਪ੍ਰਸ਼ਾਸਨਾਂ ਵੱਲੋਂ ਭਲਕੇ 10 ਜੁਲਾਈ (ਸੋਮਵਾਰ) ਦੀ ਛੁੱਟੀ ਐਲਾਨੀ ਗਈ ਹੈ। ਇਸ ਦੇ...
ਸੰਕੇਤਕ ਤਸਵੀਰ
Advertisement

ਪੱਤਰ ਪ੍ਰੇਰਕ

ਮੁਹਾਲੀ, 9 ਜੁਲਾਈ

Advertisement

ਪੰਜਾਬ ਵਿੱਚ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਹੋ ਰਹੀ ਭਾਰੀ ਬਾਰਸ਼ ਅਤੇ ਮੀਂਹ ਦਾ ਪਾਣੀ ਜ਼ਿਆਦਾ ਆਉਣ ਕਾਰਨ ਸੂਬੇ ਦੇ ਕੁਝ ਜ਼ਿਲ੍ਹਾ ਪ੍ਰਸ਼ਾਸਨਾਂ ਵੱਲੋਂ ਭਲਕੇ 10 ਜੁਲਾਈ (ਸੋਮਵਾਰ) ਦੀ ਛੁੱਟੀ ਐਲਾਨੀ ਗਈ ਹੈ। ਇਸ ਦੇ ਮੱਦੇਨਜ਼ਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੋਮਵਾਰ ਨੂੰ ਪੂਰੇ ਰਾਜ ਵਿੱਚ ਸਥਾਪਿਤ ਪ੍ਰੀਖਿਆ ਕੇਂਦਰਾਂ ਵਿੱਚ ਹੋਣ ਵਾਲੀ ਰੀ-ਅਪੀਅਰ ਪ੍ਰੀਖਿਆ (ਪੰਜਵੀਂ ਸ਼੍ਰੇਣੀ ਦੀ ਵਾਤਾਵਰਨ ਸਿੱਖਿਆ ਅਤੇ ਅੱਠਵੀਂ ਸ਼੍ਰੇਣੀ ਦੀ ਸਾਇੰਸ ਵਿਸ਼ੇ ਦੀ ਪ੍ਰੀਖਿਆ) ਅਗਲੇ ਨਿਰਣੇ ਤੱਕ ਮੁਲਤਵੀ ਕੀਤੀ ਗਈ ਹੈ। ਐਤਵਾਰ ਨੂੰ ਦੇਰ ਸ਼ਾਮ ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਜੇ.ਆਰ. ਮਹਿਰੋਕ ਨੇ ਦੱਸਿਆ ਕਿ ਇਨ੍ਹਾਂ ਮੁਲਤਵੀ ਪ੍ਰੀਖਿਆਵਾਂ ਲਈ ਨਵੀਆਂ ਮਿਤੀਆਂ ਬਾਅਦ ਵਿੱਚ ਐਲਾਨੀਆਂ ਜਾਣਗੀਆਂ। ਇਸ  ਸਬੰਧੀ ਸੂਚਨਾ ਪੰਜਾਬ ਬੋਰਡ ਦੀ ਵੈੱਬਸਾਈਟ ’ਤੇ ਬਾਅਦ ਵਿੱਚ ਅਪਲੋਡ ਕਰ ਦਿੱਤੀ ਜਾਵੇਗੀ।

Advertisement
Tags :
EXAMPSEB MOHALIਸਕੂਲਸਿੱਖਿਆਸ਼੍ਰੇਣੀਪੰਜਾਬਪ੍ਰੀਖਿਆਬੋਰਡਮੁਲਤਵੀਵੱਲੋਂ
Show comments