ਜੋਗਿੰਦਰ ਸਿੰਘ ਮਾਨ
ਮਾਨਸਾ, 11 ਦਸੰਬਰ
ਪੰਜਾਬ ਸਰਕਾਰ ਤੋਂ ਆਪਣੀਆਂ ਮੰਗਾਂ ਮਨਾਉਣ ਲਈ ਅਣਮਿੱਥੇ ਸਮੇਂ ਦੀ ਹੜਤਾਲ ਕਰ ਰਹੇ ਪੀਆਰਟੀਸੀ ਤੇ ਪਨਬੱਸ ਠੇਕਾ ਮੁਲਾਜ਼ਮਾਂ ਦਾ ਪ੍ਰਦਰਸ਼ਨ ਅੱਜ ਪੰਜਵੇਂ ਦਿਨ ਵੀ ਜਾਰੀ ਰਿਹਾ। ਸਰਕਾਰ ਨਾਲ ਮੁੜ ਕੋਈ ਗੱਲਬਾਤ ਨਾ ਹੋਣ ਤੋਂ ਬਾਅਦ ਅੱਜ ਹੜਤਾਲੀ ਕਰਮਚਾਰੀਆਂ ਨੇ ਸਾਰੇ ਡਿਪੂਆਂ ਵਿਚ ਹੜਤਾਲ ਕਰਕੇ ਨਾਅਰੇਬਾਜ਼ੀ ਕੀਤੀ। ਇਸ ਹੜਤਾਲ ਕਾਰਨ ਲੋਕਾਂ ਨੂੰ ਲਗਾਤਾਰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।