ਥਾਣਾ ਸਦਰ ਫਿਰੋਜ਼ਪੁਰ ਪੁਲੀਸ ਨੇ 6 ਵਿਅਕਤੀਆਂ ਨੂੰ ਇਕ ਦੇਸੀ ਪਿਸਟਲ 32 ਬੋਰ ਅਤੇ 2 ਕਾਰਤੂਸਾਂ ਸਮੇਤ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਵਿਅਕਤੀਆਂ ਖ਼ਿਲਾਫ਼ ਥਾਣਾ ਸਦਰ ਫਿਰੋਜ਼ਪੁਰ ਵਿੱਚ ਕੇਸ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਅਤੇ ਬੀ ਐੱਸ ਐੱਫ ਦੀ ਟੀਮ ਖਾਈ ਫੇਮੇ ਕੀ ਦੇ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ। ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਜੋੜੀ ਨਹਿਰ ਨੇੜੇ ਸ਼ਿਵਾ, ਅਜੈ, ਵਿਸ਼ਾਲ, ਵਿਨੈ, ਰਣਬੀਰ, ਰਾਜਵੀਰ ਵਾਸੀਅਨ ਪਿੰਡ ਲੂਥੜ ਨੂੰ ਕਾਬੂ ਕੀਤਾ ਗਿਆ ਤੇ ਉਨ੍ਹਾਂ ਕੋਲੋਂ ਦੇਸੀ ਪਿਸਟਲ ਤੇ ਕਾਰਤੂਸ ਬਰਾਮਦ ਹੋਏ।