ਕੌਮੀ ਪੁਰਸਕਾਰ ਲਈ 60 ਅਧਿਆਪਕ ਪੇਸ਼ਕਾਰੀਆਂ ਦੇਣਗੇ
ਕੌਮੀ ਅਧਿਆਪਕ ਪੁਰਸਕਾਰ-2026 ਲਈ ਪੰਜਾਬ ਭਰ ਤੋਂ ਸਿਫ਼ਾਰਸ਼ ਕੀਤੇ 60 ਅਧਿਆਪਕ ਪੁਰਸਕਾਰਾਂ ਦੀ ਚੋਣ ਪ੍ਰਕਿਰਿਆ ਤਹਿਤ 29 ਅਤੇ 30 ਜੁਲਾਈ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ਕਾਰੀਆਂ ਦੇਣਗੇ। ਇਸ ਸਬੰਧੀ ਡਾਇਰੈਕਟੋਰੇਟ ਆਫ ਸਕੂਲ ਐਜੂਕੇਸ਼ਨ (ਸੈਕੰਡਰੀ) ਪੰਜਾਬ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਸੈਕੰਡਰੀ...
ਕੌਮੀ ਅਧਿਆਪਕ ਪੁਰਸਕਾਰ-2026 ਲਈ ਪੰਜਾਬ ਭਰ ਤੋਂ ਸਿਫ਼ਾਰਸ਼ ਕੀਤੇ 60 ਅਧਿਆਪਕ ਪੁਰਸਕਾਰਾਂ ਦੀ ਚੋਣ ਪ੍ਰਕਿਰਿਆ ਤਹਿਤ 29 ਅਤੇ 30 ਜੁਲਾਈ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ਕਾਰੀਆਂ ਦੇਣਗੇ। ਇਸ ਸਬੰਧੀ ਡਾਇਰੈਕਟੋਰੇਟ ਆਫ ਸਕੂਲ ਐਜੂਕੇਸ਼ਨ (ਸੈਕੰਡਰੀ) ਪੰਜਾਬ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਸੈਕੰਡਰੀ ਅਤੇ ਐਲੀਮੈਂਟਰੀ) ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਪੱਤਰ ਅਨੁਸਾਰ 29 ਜੁਲਾਈ ਨੂੰ ਸਵੇਰੇ 10:30 ਵਜੇ ਤੋਂ ਬਾਅਦ ਦੁਪਹਿਰ 1:30 ਵਜੇ ਤੱਕ ਅੰਮ੍ਰਿਤਸਰ, ਬਠਿੰਡਾ, ਫ਼ਰੀਦਕੋਟ, ਫ਼ਤਹਿਗੜ੍ਹ ਸਾਹਿਬ, ਫਾਜ਼ਿਲਕਾ, ਫਿਰੋਜ਼ਪੁਰ ਅਤੇ ਗੁਰਦਾਸਪੁਰ ਦੇ 18 ਉਮੀਦਵਾਰਾਂ ਦੀ ਪੇਸ਼ਕਾਰੀ ਹੋਵੇਗੀ। ਇਸੇ ਦਿਨ ਬਾਅਦ ਦੁਪਹਿਰ 2 ਵਜੇ ਤੋਂ ਸ਼ਾਮ 4:30 ਵਜੇ ਤੱਕ ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ ਅਤੇ ਮਾਨਸਾ ਦੇ 15 ਉਮੀਦਵਾਰ ਆਪਣੀ ਪੇਸ਼ਕਾਰੀ ਦੇਣਗੇ।
30 ਜੁਲਾਈ ਨੂੰ ਸਵੇਰੇ 10:30 ਵਜੇ ਤੋਂ ਬਾਅਦ ਦੁਪਹਿਰ 1:30 ਵਜੇ ਤੱਕ ਮੋਗਾ, ਪਠਾਨਕੋਟ, ਪਟਿਆਲਾ, ਰੂਪਨਗਰ, ਐੱਸ ਏ ਐੱਸ ਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ ਸ੍ਰੀ ਮੁਕਤਸਰ ਸਾਹਿਬ ਦੇ 18 ਉਮੀਦਵਾਰਾਂ ਦੀ ਪੇਸ਼ਕਾਰੀ ਹੋਵੇਗੀ। ਇਸੇ ਦਿਨ ਬਾਅਦ ਦੁਪਹਿਰ 2 ਵਜੇ ਤੋਂ ਸ਼ਾਮ 3:30 ਵਜੇ ਤੱਕ ਮਾਲੇਰਕੋਟਲਾ, ਸੰਗਰੂਰ ਅਤੇ ਤਰਨ ਤਾਰਨ ਦੇ 9 ਉਮੀਦਵਾਰਾਂ ਦੀਆਂ ਪੇਸ਼ਕਾਰੀਆਂ ਕਰਵਾਈਆਂ ਜਾਣਗੀਆਂ। ਸਿੱਖਿਆ ਵਿਭਾਗ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਐੱਮ ਆਈ ਐੱਸ ਵਿੰਗ ਦੇ ਕੋਆਰਡੀਨੇਟਰਾਂ ਦੀ ਸਹਾਇਤਾ ਨਾਲ ਵੀਡੀਓ ਕਾਨਫਰੰਸਿੰਗ ਲਈ ਲੋੜੀਂਦੀਆਂ ਤਕਨੀਕੀ ਸਹੂਲਤਾਂ ਯਕੀਨੀ ਬਣਾਈਆਂ ਜਾਣ। ਪੱਤਰ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਨਿਰਧਾਰਤ ਸਮੇਂ ਦੌਰਾਨ ਇੱਕ ਸਮੇਂ ਸਿਰਫ਼ ਇੱਕ ਉਮੀਦਵਾਰ ਹੀ ਆਪਣੀ ਪੇਸ਼ਕਾਰੀ ਦੇਵੇਗਾ।

