ਚੰਡੀਗੜ੍ਹ: ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਦੱਸਿਆ ਕਿ ਕਰ ਵਿਭਾਗ ਦੇ ਐਨਫੋਰਸਮੈਂਟ ਵਿੰਗ (ਸਟੇਟ ਜੀਐੱਸਟੀ) ਨੇ ਚਾਲੂ ਵਿੱਤੀ ਸਾਲ ਦੇ ਪਹਿਲੇ ਪੰਜ ਮਹੀਨਿਆਂ ਵਿੱਚ 101.38 ਕਰੋੜ ਰੁਪਏ ਦੀ ਵਸੂਲੀ ਦੇ ਨਾਲ 63.7 ਫ਼ੀਸਦੀ ਦਾ ਵਾਧਾ ਦਰਜ ਕੀਤਾ ਹੈ ਜਦਕਿ ਪਿਛਲੇ ਸਾਲ ਦੀ ਇਸੇ ਮਿਆਦ ਦੌਰਾਨ 61.92 ਕਰੋੜ ਰੁਪਏ ਦੀ ਵਸੂਲੀ ਕੀਤੀ ਗਈ ਸੀ। ਚੀਮਾ ਨੇ ਕਿਹਾ ਕਿ ਐੱਨਫੋਰਸਮੈਂਟ ਵਿੰਗ ਨੇ ਟੈਕਸ ਚੋਰੀ ਕਰਨ ਵਾਲਿਆਂ ’ਤੇ ਪੈਨੀ ਨਜ਼ਰ ਰੱਖੀ ਹੋਈ ਹੈ। ਵਿੰਗ ਨੇ ਹੁਣ ਤੱਕ ਫ਼ੀਲਡ ਰੇਕੀ ਅਤੇ ਡੇਟਾ ਮਾਈਨਿੰਗ ਦੀ ਮਦਦ ਨਾਲ ਇਕੱਲੇ ਨਿਰੀਖਣਾਂ ਵਿੱਚ 11 ਕਰੋੜ ਰੁਪਏ ਦੀ ਵਸੂਲੀ ਕੀਤੀ ਹੈ। -ਟਨਸ