DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

7 ਮਹੀਨੇ, 0 ਤਨਖਾਹ; ਪੰਜਾਬ ਏਡਿਡ ਸਕੂਲ ਟੀਚਰਜ਼ ਵੱਲੋਂ ਰੁਕੀਆਂ ਤਨਖਾਹਾਂ ਜਾਰੀ ਕਰਨ ਦੀ ਮੰਗ

ਡਿਊਟੀ ਵੇਲੇ ਸਰਕਾਰੀ ਅਧਿਆਪਕ, ਤਨਖਾਹ ਵੇਲੇ ਮਤਰੇਈ ਮਾਂ ਵਾਲਾ ਸਲੂਕ: ਆਗੂਆਂ ਨੇ ਸਰਕਾਰ ਨੂੰ ਘੇਰਿਆ

  • fb
  • twitter
  • whatsapp
  • whatsapp
featured-img featured-img
ਪੰਜਾਬ ਏਡਿਡ ਸਕੂਲ ਟੀਚਰਜ਼ ਆਪਣੀਆਂ ਸੱਤ ਮਹੀਨਿਆਂ ਤੋਂ ਰੁਕੀਆਂ ਤਨਖਾਹਾਂ ਬਾਰੇ ਦੱਸਣ ਸਮੇਂ। ਫੋਟੋ-ਜੱਗੀ
Advertisement

ਪੰਜਾਬ ਏਡਿਡ ਸਕੂਲ ਟੀਚਰਜ਼ ਯੂਨੀਅਨ ਨੇ ਪਿਛਲੇ ਸੱਤ ਮਹੀਨਿਆਂ ਤੋਂ ਰੁਕੀਆਂ ਤਨਖਾਹਾਂ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ। ਬਲਾਕ ਖੰਨਾ ਯੂਨੀਅਨ ਦੇ ਪ੍ਰਧਾਨ ਇੰਦਰਜੀਤ ਸਿੰਘ ਨੇ ਦੱਸਿਆ ਕਿ ਪਿਛਲੇ ਸੱਤ ਮਹੀਨਿਆਂ ਤੋਂ ਏਡਿਡ ਸਕੂਲਾਂ ਦੀਆਂ ਗ੍ਰਾਂਟਾਂ ਜਾਰੀ ਨਹੀਂ ਕੀਤੀਆਂ ਗਈਆਂ, ਜਦੋਂ ਕਿ ਏਡਿਡ ਪੋਸਟਾਂ ’ਤੇ ਕੰਮ ਕਰਨ ਵਾਲੇ ਕਰਮਚਾਰੀ ਲਗਾਤਾਰ ਆਪਣੇ ਸਕੂਲਾਂ ਵਿੱਚ ਬੱਚਿਆਂ ਨੂੰ ਸਿੱਖਿਆ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਅਧਿਆਪਕ ਸਰਕਾਰ ਦੇ ਹੋਰ ਕੰਮਾਂ ਵਿੱਚ ਵੀ ਪੂਰਾ ਸਹਿਯੋਗ ਕਰਦੇ ਰਹੇ ਹਨ, ਇਸ ਲਈ ਸਰਕਾਰ ਨੂੰ ਇਨ੍ਹਾਂ ਅਧਿਆਪਕਾਂ ਦੀਆਂ ਤਨਖਾਹਾਂ ਜਲਦ ਜਾਰੀ ਕਰਨੀਆਂ ਚਾਹੀਦੀਆਂ ਹਨ।

ਬਲਾਕ ਖੰਨਾ ਦੇ ਸਕੱਤਰ ਭੀਮ ਸੈਨ ਨੇ ਕਿਹਾ ਕਿ ਜਦੋਂ ਡਿਊਟੀਆਂ ਲਗਾਉਣੀਆਂ ਹੁੰਦੀਆਂ ਹਨ ਤਾਂ ਇਹ ਏਡਿਡ ਸਕੂਲਾਂ ਦੇ ਅਧਿਆਪਕ ਸਰਕਾਰੀ ਅਧਿਆਪਕ ਬਣ ਜਾਂਦੇ ਹਨ, ਪਰ ਜਦੋਂ ਤਨਖਾਹਾਂ ਦੀ ਗੱਲ ਆਉਂਦੀ ਹੈ ਤਾਂ ਇਨ੍ਹਾਂ ਸਕੂਲਾਂ ਦੇ ਅਧਿਆਪਕਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾਂਦਾ ਹੈ।

Advertisement

ਉਨ੍ਹਾਂ ਕਿਹਾ ਕਿ ਉਹ ‘ਆਪ’ ਸਰਕਾਰ ਨੂੰ ਇਹ ਦੱਸਣਾ ਚਾਹੁੰਦੇ ਹਨ ਕਿ ਇਹ ਸਕੂਲ 1967 ਤੋਂ ‘ਗ੍ਰਾਂਟ-ਇਨ-ਏਡ’ ਦੇ ਤਹਿਤ ਕੰਮ ਕਰ ਰਹੇ ਹਨ, ਜਿੱਥੇ ਵੱਡੇ-ਵੱਡੇ ਲੀਡਰ ਅਤੇ ਆਜ਼ਾਦੀ ਘੁਲਾਟੀਏ ਪੜ੍ਹੇ ਹਨ, ਇਸ ਲਈ ਇਨ੍ਹਾਂ ਸਕੂਲਾਂ ਦੇ ਅਧਿਆਪਕਾਂ ਦੇ ਦਰਦ ਨੂੰ ਸਮਝਿਆ ਜਾਵੇ। ਪੰਜਾਬ ਦੇ ਬਹੁਤ ਸਾਰੇ ਸਕੂਲਾਂ ਵਿੱਚ ਸਾਲ-ਡੇਢ ਸਾਲ ਤੋਂ ਤਨਖਾਹਾਂ ਨਹੀਂ ਮਿਲੀਆਂ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦੇ ਘਰਾਂ ਦਾ ਖ਼ਰਚਾ, ਬੱਚਿਆਂ ਦੀ ਪੜ੍ਹਾਈ ਅਤੇ ਹੋਰ ਵੀ ਸਮਾਜ ਵਿੱਚ ਰਹਿੰਦਿਆਂ ਬਹੁਤ ਸਾਰੀਆਂ ਜ਼ਿੰਮੇਵਾਰੀਆਂ ਹਨ। ਸੂਬਾ ਸਰਕਾਰ ਪੰਜਾਬ ਏਡਿਡ ਸਕੂਲ ਅਧਿਆਪਕਾਂ ਦੀਆਂ ਤਨਖਾਹਾਂ ਜਲਦ ਜਾਰੀ ਕਰੇ ਤਾਂ ਜੋ ਉਨ੍ਹਾਂ ਨੂੰ ਰਾਹਤ ਮਿਲ ਸਕੇ।

Advertisement

ਇਸ ਮੌਕੇ ਰਕੇਸ਼ ਕੁਮਾਰ, ਸੁਰਿੰਦਰ ਸਿੰਘ ਵਾਲੀਆ, ਮਨ ਮੜਕਨ, ਜਗਪ੍ਰੀਤ ਸਿੰਘ, ਦੇਸਰਾਜ ਨਾਗਪਾਲ, ਜਤਿੰਦਰ ਕੁਮਾਰ, ਸ਼ਿਵ ਸ਼ੰਕਰ, ਪੂਜਾ ਸ਼ਰਮਾ, ਅਨੀਤਾ ਸ਼ਰਮਾ, ਅਨੀਤਾ ਵਾਲੀਆ, ਬਬੀਤਾ ਬਾਂਸਲ, ਕਮਲਜੀਤ ਕੌਰ ਅਤੇ ਸੁਖਵਿੰਦਰ ਸਿੰਘ ਹਾਜ਼ਰ ਸਨ।

Advertisement
×