ਪੰਜਾਬ ’ਚ ਪਹਿਲੇ ਪੜਾਅ ਤਹਿਤ 75 ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ 15 ਅਗਸਤ ਤੋਂ: ਮਾਨ

ਪੰਜਾਬ ’ਚ ਪਹਿਲੇ ਪੜਾਅ ਤਹਿਤ 75 ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ 15 ਅਗਸਤ ਤੋਂ: ਮਾਨ

ਪੰਜਾਬੀ ਟ੍ਰਿਬਿਊਨ ਵੈੱਸ ਡੈੱਸਕ

ਚੰਡੀਗੜ੍ਹ, 20 ਮਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਭਰ ਦੇ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਤਹਿਤ ਪਹਿਲੇ ਪੜਾਅ ਵਿੱਚ 75 ਮੁਹੱਲਾ ਕਲੀਨਿਕ ਸਥਾਪਤ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪਹਿਲਾ ਪੜਾਅ 15 ਅਗਸਤ ਨੂੰ ਆਜ਼ਾਦੀ ਦੀ 75ਵੀਂ ਵਰ੍ਹੇਗੰਢ ’ਤੇ ਸ਼ੁਰੂ ਕੀਤਾ ਜਾਵੇਗਾ।

ਅੱਜ ਦੁਪਹਿਰ ਇੱਥੇ ਆਪਣੇ ਸਰਕਾਰੀ ਨਿਵਾਸ ਸਥਾਨ 'ਤੇ ਸੀਨੀਅਰ ਅਧਿਕਾਰੀਆਂ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਿੱਲੀ ਦੀ ਤਰਜ਼ 'ਤੇ ਪੜਾਅਵਾਰ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਇਨ੍ਹਾਂ ਕਲੀਨਿਕਾਂ ਦੀ ਸਥਾਪਨਾ ਕਰਕੇ ਵੱਡੇ ਚੋਣ ਵਾਅਦੇ ਨੂੰ ਪੂਰਾ ਕਰੇਗੀ। ਮੀਟਿੰਗ ਵਿੱਚ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਵਿਜੇ ਸਿੰਗਲਾ ਵੀ ਸ਼ਾਮਲ ਹੋਏ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All