ਪੱਤਰ ਪ੍ਰੇਰਕ
ਐੱਸਏਐਸ ਨਗਰ (ਮੁਹਾਲੀ), 26 ਅਗਸਤ
ਪੰਜਾਬ ਪੁਲੀਸ ਸਟੇਟ ਕਰਾਈਮ ਵਿੰਗ ਵੱਲੋਂ ਪਿਛਲੇ ਦਿਨੀਂ ਜਾਅਲੀ ਪਾਸਪੋਰਟ ਮਾਮਲੇ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਖ਼ਿਲਾਫ਼ ਦਰਜ ਕੀਤੇ ਅਪਰਾਧਿਕ ਮਾਮਲੇ ਵਿੱਚ ਹੁਣ ਪੁਲੀਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਨਾਮਜ਼ਦ ਕਰਕੇ ਉਸ ਦੀ ਗ੍ਰਿਫ਼ਤਾਰੀ ਪਾ ਲਈ ਹੈ। ਉਸ ’ਤੇ ਕਾਰੋਬਾਰੀਆਂ ਨੂੰ ਡਰਾ ਧਮਕਾ ਕੇ ਫਿਰੌਤੀਆਂ ਮੰਗਣ ਤੇ ਜਾਅਲੀ ਦਸਤਾਵੇਜ਼ਾਂ ਰਾਹੀਂ ਪਾਸਪੋਰਟ ਬਣਾਉਣ ਦਾ ਦੋਸ਼ ਹੈ। ਜੱਗੂ ਨੂੰ ਅੱਜ ਅਦਾਲਤ ਨੇ 8 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਮੁਲਜ਼ਮ ਨੂੰ 3 ਸਤੰਬਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।