ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

814 ਮਾਸਟਰ ਕਾਡਰ ਅਧਿਆਪਕਾਂ ਨੂੰ ਲੈਕਚਰਾਰ ਵਜੋਂ ਤਰੱਕੀ

ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 814 ਮਾਸਟਰ ਕਾਡਰ ਅਧਿਆਪਕਾਂ ਨੂੰ ਲੈਕਚਰਾਰ ਵਜੋਂ ਤਰੱਕੀ ਦਿੱਤੀ ਹੈ। ਇਸ ਬਾਰੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਤਰੱਕੀਆਂ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਅਧਿਆਪਕਾਂ ਨੂੰ ਦਿੱਤੀਆਂ ਗਈਆਂ ਹਨ। ਇਨ੍ਹਾਂ...
Advertisement

ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 814 ਮਾਸਟਰ ਕਾਡਰ ਅਧਿਆਪਕਾਂ ਨੂੰ ਲੈਕਚਰਾਰ ਵਜੋਂ ਤਰੱਕੀ ਦਿੱਤੀ ਹੈ। ਇਸ ਬਾਰੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਤਰੱਕੀਆਂ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਅਧਿਆਪਕਾਂ ਨੂੰ ਦਿੱਤੀਆਂ ਗਈਆਂ ਹਨ। ਇਨ੍ਹਾਂ ਵਿੱਚ ਪੰਜਾਬੀ ਦੇ 360, ਰਾਜਨੀਤੀ ਸ਼ਾਸਤਰ ਦੇ 271, ਅੰਗਰੇਜ਼ੀ ਦੇ 135, ਕਾਮਰਸ ਦੇ 40, ਸੰਸਕ੍ਰਿਤ ਦੇ ਦੋ, ਫਾਈਨ ਆਰਟਸ ਦਾ ਇੱਕ, ਹੋਮ ਸਾਇੰਸ ਦੇ ਤਿੰਨ ਅਤੇ ਸਮਾਜ ਸ਼ਾਸਤਰ ਦੇ ਦੋ ਲੈਕਚਰਾਰ ਸ਼ਾਮਲ ਹਨ। ਸ੍ਰੀ ਬੈਂਸ ਨੇ ਉਮੀਦ ਪ੍ਰਗਟਾਈ ਕਿ ਪਦ-ਉੱਨਤ ਹੋਏ ਲੈਕਚਰਾਰ ਆਪਣੇ ਪੜ੍ਹਾਉਣ ਦੇ ਤਜਰਬੇ ਅਤੇ ਜਨੂੰਨ ਨਾਲ ਨੌਜਵਾਨਾਂ ਦਾ ਰਾਹ ਦਸੇਰਾ ਬਣਨਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਆਪਕਾਂ ਦੇ ਕਰੀਅਰ ਵਿੱਚ ਇਹ ਵਾਧਾ ਉਨ੍ਹਾਂ ਨੂੰ ਆਪਣੇ ਲੰਮੇ ਤਜਰਬੇ ਅਤੇ ਦ੍ਰਿੜ੍ਹ ਵਚਨਬੱਧਤਾ ਨਾਲ ਵਿਦਿਆਰਥੀਆਂ ਦੇ ਬੌਧਿਕ ਅਤੇ ਨਿੱਜੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਹੋਰ ਬਿਹਤਰ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਪ੍ਰੇਰਿਤ ਕਰੇਗਾ।

Advertisement
Advertisement
Show comments