ਫਾਜ਼ਿਲਕਾ ਜ਼ਿਲ੍ਹੇ ਦੇ 9 ਸਕੂਲ ਹਾਲੇ ਵੀ ਬੰਦ ਰਹਿਣਗੇ
ਨਿੱਜੀ ਪੱਤਰ ਪ੍ਰੇਰਕ ਫਾਜ਼ਿਲਕਾ, 16 ਜੁਲਾਈ ਫਾਜ਼ਿਲਕਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਡਾ. ਸੇਨੂ ਦੁੱਗਲ ਨੇ ਜ਼ਿਲ੍ਹੇ ਵਿੱਚ ਹੜ੍ਹ ਦੇ ਪਾਣੀ ਤੋਂ ਪ੍ਰਭਾਵਿਤ 9 ਸਕੂਲਾਂ ਨੂੰ ਛੱਡ ਕੇ ਬਾਕੀ ਸਾਰੇ ਸਕੂਲਾਂ ਨੂੰ ਭਲਕੇ 17 ਜੁਲਾਈ ਤੋਂ ਖੋਲ੍ਹਣ ਦੇ ਆਦੇਸ਼ ਦਿੱਤੇ ਹਨ। ਉਕਤ...
Advertisement
ਨਿੱਜੀ ਪੱਤਰ ਪ੍ਰੇਰਕ
ਫਾਜ਼ਿਲਕਾ, 16 ਜੁਲਾਈ
Advertisement
ਫਾਜ਼ਿਲਕਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਡਾ. ਸੇਨੂ ਦੁੱਗਲ ਨੇ ਜ਼ਿਲ੍ਹੇ ਵਿੱਚ ਹੜ੍ਹ ਦੇ ਪਾਣੀ ਤੋਂ ਪ੍ਰਭਾਵਿਤ 9 ਸਕੂਲਾਂ ਨੂੰ ਛੱਡ ਕੇ ਬਾਕੀ ਸਾਰੇ ਸਕੂਲਾਂ ਨੂੰ ਭਲਕੇ 17 ਜੁਲਾਈ ਤੋਂ ਖੋਲ੍ਹਣ ਦੇ ਆਦੇਸ਼ ਦਿੱਤੇ ਹਨ। ਉਕਤ ਨੌਂ ਸਕੂਲਾਂ ਵਿੱਚ ਹੜ੍ਹ ਦਾ ਪਾਣੀ ਹਾਲੇ ਵੀ ਖੜ੍ਹਾ ਹੋਣ ਕਾਰਨ ਇਨ੍ਹਾਂ ਨੂੰ 19 ਜੁਲਾਈ ਤੱਕ ਬੰਦ ਰੱਖਣ ਦਾ ਹੁਕਮ ਦਿੱਤਾ ਗਿਆ ਹੈ। ਇਨ੍ਹਾਂ ਵਿੱਚੋਂ ਇੱਕ ਸਕੂਲ ਫਾਜ਼ਿਲਕਾ ਬਲਾਕ 2 ਤੇ ਬਾਕੀ ਸਕੂਲ ਗੁਰੂਹਰਸਹਾਏ ਬਲਾਕ 3 ਅਧੀਨ ਪੈਂਦੇ ਹਨ। ਇਸ ਸੂਚੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੰਗੜ ਭੈਣੀ, ਸਰਕਾਰੀ ਪ੍ਰਾਇਮਰੀ ਸਕੂਲ ਗੁਲਾਬਾ ਭੈਣੀ, ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਸੱਦਾ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਦੋਨਾ ਨਾਨਕਾ, ਸਰਕਾਰੀ ਪ੍ਰਾਇਮਰੀ ਸਕੂਲ ਤੇਜਾ ਰੁਹੇਲਾ, ਪ੍ਰਾਇਮਰੀ ਸਕੂਲ ਗੱਟੀ ਨੰਬਰ 1, ਪ੍ਰਾਇਮਰੀ ਸਕੂਲ ਮੁਹਾਰ ਜਮਸੇਰ, ਪ੍ਰਾਇਮਰੀ ਸਕੂਲ ਢਾਣੀ ਨੱਥਾ ਸਿੰਘ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਆਤੂ ਵਾਲਾ ਸ਼ਾਮਲ ਹਨ।
Advertisement
Advertisement
×