ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਇੱਥੋਂ ਦੇ ਸੈਕਟਰ-30 ਵਿੱਚ ਰਹਿਣ ਵਾਲੇ ਵਿਅਕਤੀ ਤੋਂ ਓਐੱਲਐਕਸ ’ਤੇ ਈਅਰ ਬਡ ਖਰੀਦਣ ਦੇ ਨਾਮ ’ਤੇ ਕਿਸੇ ਨੇ 92 ਹਜ਼ਾਰ ਰੁਪਏ ਦੀ ਠੱਗੀ ਮਾਰ ਲਈ। ਇਸ ਬਾਰੇ ਜਾਣਕਾਰੀ ਮਿਲਦੇ ਹੀ ਥਾਣਾ ਸਾਈਬਰ ਕ੍ਰਾਈਮ ਦੀ ਟੀਮ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕੇਸ ਪੁਨੀਤ ਕੁਮਾਰ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਉਸ ਨੇ ਈਅਰ ਬਡ ਵੇਚਣ ਲਈ ਓਐੱਲਐਕਸ ’ਤੇ ਇਸ਼ਤਿਹਾਰ ਪਾਇਆ ਸੀ, ਜਿਸ ਨੂੰ ਖਰੀਦਣ ਲਈ ਇਕ ਵਿਅਕਤੀ ਨੇ ਫੋਨ ਕੀਤਾ। ਉਸ ਵਿਅਕਤੀ ਨੇ ਖੁਦ ਨੂੰ ਫੌਜ ਦਾ ਜਵਾਨ ਦੱਸਿਆ। ਉਸ ਨੇ ਰੁਪਏ ਦੇਣ ਦੀ ਥਾਂ 92 ਹਜ਼ਾਰ ਰੁਪਏ ਦਾ ਚੂਨਾ ਲਗਾ ਦਿੱਤਾ। ਥਾਣਾ ਸਾਈਬਰ ਕ੍ਰਾਈਮ ਦੀ ਟੀਮ ਨੇ ਪੀੜਤ ਦੀ ਸ਼ਿਕਾਇਤ ’ਤੇ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕਰਨ ਮਗਰੋਂ ਜਾਂਚ ਸ਼ੁਰੂ ਕਰ ਦਿੱਤੀ ਹੈ।