DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਮੰਡੀਆਂ ’ਚ 95 ਫ਼ੀਸਦ ਕਣਕ ਦੀ ਖ਼ਰੀਦ ਪੂਰੀ

ਸਰਕਾਰ ਮੁਤਾਬਕ 94 ਲੱਖ ਟਨ ਵਿੱਚੋਂ 90 ਲੱਖ ਟਨ ਕਣਕ ਦੀ ਹੋਈ ਖਰੀਦ

  • fb
  • twitter
  • whatsapp
  • whatsapp
featured-img featured-img
ਫਾਈਲ ਫੋਟੋ
Advertisement

ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਜ਼ੋਰਾਂ ਨਾਲ ਚੱਲ ਰਹੀ ਹੈ। ਪੰਜਾਬ ਵਿੱਚ ਕਣਕ ਦੀ ਵਾਢੀ ਆਪਣੇ ਆਖਰੀ ਪੜਾਅ ਵਿੱਚ ਦਾਖਲ ਹੋ ਚੁੱਕੀ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਰੋਜ਼ਾਨਾ ਕਣਕ ਮੰਡੀਆਂ ਵਿੱਚ ਲਿਆ ਰਹੇ ਹਨ।

ਹੁਣ ਤੱਕ ਪੰਜਾਬ ਦੀਆਂ ਮੰਡੀਆਂ ਵਿੱਚ ਪਹੁੰਚੀ ਕਣਕ ਵਿੱਚੋਂ 95 ਫ਼ੀਸਦ ਕਣਕ ਦੀ ਖਰੀਦ ਹੋ ਚੁੱਕੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ ਕੁੱਲ 94.11 ਲੱਖ ਟਨ ਕਣਕ ਪਹੁੰਚੀ ਹੈ, ਜਿਸ ਵਿੱਚੋਂ 90.17 ਲੱਖ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ। ਜਦੋਂ ਕਿ ਚੁਕਾਈ 29 ਲੱਖ ਟਨ ਕਣਕ ਦੀ ਹੋਈ ਹੈ। ਅੱਜ ਪੰਜਾਬ ਦੀਆਂ ਮੰਡੀਆਂ ਵਿੱਚ 6.21 ਲੱਖ ਟਨ ਕਣਕ ਦੀ ਆਮਦ ਹੋਈ ਹੈ, ਜਦੋਂ ਕਿ ਖਰੀਦ 6.23 ਲੱਖ ਟਨ ਕਣਕ ਦੀ ਕੀਤੀ ਗਈ ਹੈ।

Advertisement

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਕਿਸਾਨਾਂ ਨੂੰ ਖ਼ਰੀਦ ਤੋਂ ਬਾਅਦ ਨਾਲੋ-ਨਾਲ ਭੁਗਤਾਨ ਕੀਤਾ ਜਾ ਰਿਹਾ ਹੈ। ਹੁਣ ਤੱਕ ਸੂਬੇ ਭਰ ਵਿੱਚ ਕਿਸਾਨਾਂ ਨੂੰ 17,749 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ 122 ਲੱਖ ਟਨ ਕਣਕ ਦੀ ਖਰੀਦ ਲਈ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਣਕ ਖਰੀਦ ਦੇ ਮੱਦੇਨਜ਼ਰ ਮੰਡੀਆਂ ਵਿੱਚ ਸਫਾਈ ਅਤੇ ਸਾਫ਼ ਪੀਣ ਵਾਲੇ ਪਾਣੀ ਸਬੰਧੀ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਗਿਆ ਹੈ।

Advertisement

Advertisement
×