ਭਗਵੰਤ ਮਾਨ ਦੀ ਸਿਹਤ ਸਬੰਧੀ ਬੁਲੇਟਿਨ ਜਾਰੀ ਕੀਤਾ ਜਾਵੇ: ਗਿਆਨੀ ਹਰਪ੍ਰੀਤ ਸਿੰਘ
ਸਾਬਕਾ ਜਥੇਦਾਰ ਅਤੇ ਨਵੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਨੂੰ ਆਖਿਆ ਕਿ ਮੌਜੂਦਾ ਸੰਕਟ ਵਾਲੀ ਸਥਿਤੀ ਵਿੱਚ ਮੁੱਖ ਮੰਤਰੀ ਹਸਪਤਾਲ ਵਿੱਚ ਦਾਖਲ ਹਨ ਅਤੇ ਉਨ੍ਹਾਂ ਦੀ ਸਿਹਤ ਸਬੰਧੀ ਲੋਕ ਫਿਕਰਮੰਦ ਹਨ, ਇਸ ਲਈ ਸਿਹਤ...
Advertisement
ਸਾਬਕਾ ਜਥੇਦਾਰ ਅਤੇ ਨਵੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਨੂੰ ਆਖਿਆ ਕਿ ਮੌਜੂਦਾ ਸੰਕਟ ਵਾਲੀ ਸਥਿਤੀ ਵਿੱਚ ਮੁੱਖ ਮੰਤਰੀ ਹਸਪਤਾਲ ਵਿੱਚ ਦਾਖਲ ਹਨ ਅਤੇ ਉਨ੍ਹਾਂ ਦੀ ਸਿਹਤ ਸਬੰਧੀ ਲੋਕ ਫਿਕਰਮੰਦ ਹਨ, ਇਸ ਲਈ ਸਿਹਤ ਸਬੰਧੀ ਬੁਲੇਟਿਨ ਲਗਾਤਾਰ ਜਾਰੀ ਕੀਤਾ ਜਾਵੇ।
Advertisement
ਉਨ੍ਹਾਂ ਐਕਸ ’ਤੇ ਇਸ ਸਬੰਧੀ ਟਿੱਪਣੀ ਕਰਦਿਆਂ ਕਿਹਾ ਕਿ ਇਸ ਵੇਲੇ ਪੰਜਾਬ ਦੀ ਸਥਿਤੀ ਗੰਭੀਰ ਹੈ, ਮੁੱਖ ਮੰਤਰੀ ਸਿਹਤ ਠੀਕ ਨਾ ਹੋਣ ਕਾਰਨ ਹਸਪਤਾਲ ਵਿੱਚ ਦਾਖ਼ਲ ਹਨ। ਲੋਕ ਚਿੰਤਾ ਵਿੱਚ ਹਨ ਅਤੇ ਸਰਕਾਰ ਇਸ ਬਾਰੇ ਕੁਝ ਵੀ ਸਪੱਸ਼ਟ ਨਹੀਂ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਮੁੱਖ ਮੰਤਰੀ ਦੀ ਸਿਹਤ ਬਾਰੇ ਨਿਯਮਤ ਬੁਲੇਟਨ ਜਾਰੀ ਕਰੇ ਤਾਂ ਜੋ ਲੋਕਾਂ ਨੂੰ ਸਥਿਤੀ ਦਾ ਪਤਾ ਲੱਗ ਸਕੇ।
ਪੰਜਾਬ ਵਾਸੀਆਂ ਨੂੰ ਭਰੋਸਾ ਦਿੱਤਾ ਜਾਵੇ ਕਿ ਸਰਕਾਰ ਪੂਰੀ ਜ਼ਿੰਮੇਵਾਰੀ ਨਾਲ ਸਾਰੇ ਪ੍ਰਸ਼ਾਸਨਿਕ ਕਾਰਜ ਠੀਕ ਚੱਲਾ ਰਹੀ ਹੈ।
ਉਨ੍ਹਾਂ ਕਿਹਾ ਕਿ ਹੜ੍ਹ ਕਾਰਨ ਸੂਬੇ ਵਿੱਚ ਸਥਿਤੀ ਗੰਭੀਰ ਬਣੀ ਹੋਈ ਹੈ। ਪੰਜਾਬ ਇੱਕ ਸੰਵੇਦਨਸ਼ੀਲ ਮੋੜ ’ਤੇ ਖੜਾ ਹੈ।
ਅਜਿਹੇ ਸਮੇਂ ਲੋਕਾਂ ਦੇ ਮਨਾਂ ਵਿੱਚ ਪੈਦਾ ਹੋ ਰਹੀਆਂ ਅਸਪੱਸ਼ਟਤਾਵਾਂ ਨੂੰ ਦੂਰ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ।
Advertisement