ਆਲ ਇੰਡੀਆ ਪੀਪਲਜ਼ ਫੋਰਮ (ਏ ਆਈ ਪੀ ਐੱਫ) ਵੱਲੋਂ ਕਾਮਰੇਡ ਸਵਪਨ ਮੁਖਰਜੀ ਨੂੰ ਸਮਰਪਿਤ ਭਾਸ਼ਣ ਲੜੀ ਤਹਿਤ ਬਿਹਾਰ ਵਿੱਚ ‘ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ ਆਈ ਆਰ) ਰਾਹੀਂ ਚੋਣ ਪ੍ਰਕਿਰਿਆ ’ਤੇ ਹਮਲਾ’ ਵਿਸ਼ੇ ਉੱਤੇ ਸੈਮੀਨਾਰ ਕਰਵਾਇਆ ਗਿਆ। ਇਸ ਵਿੱਚ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ‘ਸੀ ਪੀ ਆਈ (ਐੱਮ ਐੱਲ)’ ਲਿਬਰੇਸ਼ਨ ਦੇ ਕੌਮੀ ਜਨਰਲ ਸਕੱਤਰ ਕਾਮਰੇਡ ਦੀਪਾਂਕਰ ਭੱਟਾਚਾਰੀਆ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ। ਇਹ ਸਮਾਗਮ ਕਾਮਰੇਡ ਮੰਗਤ ਰਾਮ ਪਾਸਲਾ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ, ਜਿਸ ਵਿੱਚ ਜੀ ਐੱਨ ਡੀ ਯੂ ਦੇ ਪ੍ਰੋ. ਕੁਲਦੀਪ ਸਿੰਘ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਦੀਪਾਂਕਰ ਭੱਟਾਚਾਰੀਆ ਨੇ ਬਿਹਾਰ ਵਿੱਚ ਚਲਾਈ ਗਈ ‘ਐੱਸ ਆਈ ਆਰ’ ਬਾਰੇ ਕਿਹਾ ਕਿ ਇਸ ਨਾਲ ਸਾਡੇ ਅਧਿਕਾਰ ਖੋਹਣ ਦੀ ਸ਼ੁਰੂਆਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵਿਰੋਧੀ ਪਾਰਟੀਆਂ ਦਾ ਵਫ਼ਦ ਭਾਰਤ ਦੇ ਚੋਣ ਕਮਿਸ਼ਨ ਨੂੰ ਮਿਲਿਆ ਸੀ ਤਾਂ ਚੋਣ ਕਮਿਸ਼ਨ ਭਾਜਪਾ ਦੇ ਬੁਲਾਰੇ ਦੀ ਤਰ੍ਹਾਂ ਹੀ ਗੱਲ ਕਰ ਰਿਹਾ ਸੀ। ਬਿਹਾਰ ਵਿੱਚ ਚੋਣਾਂ ਤੋਂ ਪਹਿਲਾਂ ਕਰੀਬ 65 ਲੱਖ ਵੋਟਰਾਂ ਨੂੰ ਵੋਟਰ ਸੂਚੀ ਵਿਚੋਂ ਬਾਹਰ ਕੱਢਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਐੱਸ ਆਈ ਆਰ’ ਵਿਰੁੱਧ ਲੜਨ ਵਾਲਿਆਂ ਦਾ ਸਾਰੇ ਦੇਸ਼ ਨੂੰ ਸਾਥ ਦੇਣਾ ਚਾਹੀਦਾ ਹੈ। ਮੰਗਤ ਰਾਮ ਪਾਸਲਾ ਨੇ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਨੇ ਸੰਵਿਧਾਨਕ ਅਦਾਰਿਆਂ ’ਤੇ ਕਬਜ਼ਾ ਕਰ ਲਿਆ ਹੈ। ਭਾਜਪਾ ਦਲਿਤਾਂ ਨੂੰ ਫਿਰ ਤੋਂ ਗੁਲਾਮ ਬਣਾਉਣਾ ਚਾਹੁੰਦੀ ਹੈ। ਭਾਜਪਾ ਦੀ ਇਸ ਸਾਜ਼ਿਸ਼ ਵਿਰੁੱਧ ਪੰਜਾਬ ਵਿੱਚ ਵੀ ‘ਪੋਲ ਖੋਲ੍ਹ ਮੁਹਿੰਮ’ ਚਲਾਈ ਜਾਵੇਗੀ। ਇਸ ਮੌਕੇ ਕਈ ਕਿਸਾਨ ਜਥੇਬੰਦੀਆਂ ਦੇ ਆਗੂ ਅਤੇ ਹੋਰ ਮਾਹਿਰ ਮੌਜੂਦ ਰਹੇ।
+
Advertisement
Advertisement
Advertisement
Advertisement
×