ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵਿਜੀਲੈਂਸ ਨੂੰ ਝੂਠੀ ਸ਼ਿਕਾਇਤ ਦੇਣ ’ਤੇ ਦੋ ਜਣਿਆਂ ਖ਼ਿਲਾਫ਼ ਕੇਸ ਦਰਜ

ਪੱਤਰ ਪ੍ਰੇਰਕ ਕੁਰਾਲੀ, 8 ਜੂਨ ਇੱਥੋਂ ਦੀ ਪੁਲੀਸ ਨੇ ਸਥਾਨਕ ਨਗਰ ਕੌਂਸਲ ਦੇ ਅਧਿਕਾਰੀਆਂ ਖ਼ਿਲਾਫ਼ ਵਿਜੀਲੈਂਸ ਨੂੰ ਝੂਠੀ ਸ਼ਿਕਾਇਤ ਦੇਣ ਦੇ ਮਾਮਲੇ ਵਿੱਚ ਦੋ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਸ਼ਿਕਾਇਤ ਦੇ ਕੇ ਨਗਰ ਕੌਂਸਲ ਅਧਿਕਾਰੀਆਂ...
Advertisement

ਪੱਤਰ ਪ੍ਰੇਰਕ

ਕੁਰਾਲੀ, 8 ਜੂਨ

Advertisement

ਇੱਥੋਂ ਦੀ ਪੁਲੀਸ ਨੇ ਸਥਾਨਕ ਨਗਰ ਕੌਂਸਲ ਦੇ ਅਧਿਕਾਰੀਆਂ ਖ਼ਿਲਾਫ਼ ਵਿਜੀਲੈਂਸ ਨੂੰ ਝੂਠੀ ਸ਼ਿਕਾਇਤ ਦੇਣ ਦੇ ਮਾਮਲੇ ਵਿੱਚ ਦੋ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਸ਼ਿਕਾਇਤ ਦੇ ਕੇ ਨਗਰ ਕੌਂਸਲ ਅਧਿਕਾਰੀਆਂ ’ਤੇ ਬਿਨਾਂ ਕੰਮ ਕਰਵਾਏ ਅਦਾਇਗੀਆਂ ਕਰਨ ਦੇ ਦੋਸ਼ ਲਾਏ ਸਨ, ਪਰ ਜਦ ਪੁਲੀਸ ਨੇ ਮਾਮਲੇ ਦੀ ਜਾਂਚ ਕੀਤੀ ਤਾਂ ਸ਼ਿਕਾਇਤ ਝੂਠੀ ਨਿਕਲੀ ਤੇ ਸ਼ਿਕਾਇਤਕਰਤਾ ਨੇ ਸ਼ਿਕਾਇਤ ਵਾਪਸ ਲੈਣ ਲਈ ਆਪਣੇ ਸਾਥੀ ਰਾਹੀਂ 15 ਲੱਖ ਰੁਪਏ ਦੀ ਮੰਗ ਕੀਤੀ। ਪੁਲੀਸ ਨੇ ਲਾਲ ਚੰਦ ਬਾਂਸਲ ਅਤੇ ਉਸ ਦੇ ਸਾਥੀ ਹਰਵਿੰਦਰ ਸਿੰਘ ਧਨੋਆ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਇਸ ਸਬੰਧੀ ਖਰੜ ਵਾਸੀ ਲਾਲ ਚੰਦ ਬਾਂਸਲ ਨੇ ਨਗਰ ਕੌਂਸਲ ਕੁਰਾਲੀ ਦੇ ਕਾਰਜਸਾਧਕ ਅਫ਼ਸਰ ਸਮੇਤ ਹੋਰਨਾਂ ਅਧਿਕਾਰੀਆਂ ਖ਼ਿਲਾਫ਼ ਵਿਜੀਲੈਂਸ ਪੰਜਾਬ ਨੂੰ ਸ਼ਿਕਾਇਤ ਕੀਤੀ ਸੀ।

Advertisement