ਪੱਤਰ ਪ੍ਰੇਰਕ
ਸ੍ਰੀ ਫ਼ਤਹਿਗੜ੍ਹ ਸਾਹਿਬ, 9 ਅਕਤੂਬਰ
ਪੁਲੀਸ ਨੇ ਇੱਕ ਵਿਆਹੁਤਾ ਔਰਤ ਨੂੰ ਤੰਗ ਪ੍ਰੇਸ਼ਾਨ ਕਰਨ ਅਤੇ ਬਲੈਕਮੇਲ ਕਰਨ ਦੇ ਦੋਸ਼ਾਂ ਹੇਠ ਕਥਿਤ ਦੋਸ਼ੀ ਪਾਰਸ ਧੀਮਾਨ ਵਾਸੀ ਚੁੰਗੀ ਨੰਬਰ 4, ਸਰਹਿੰਦ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਜ਼ਿਲ੍ਹਾ ਪੁਲੀਸ ਮੁਖੀ ਨੂੰ ਦਿੱਤੀ ਸ਼ਿਕਾਇਤ ’ਚ ਵਿਆਹੁਤਾ ਔਰਤ ਵੱਲੋਂ ਦੋਸ਼ ਲਗਾਏ ਗਏ ਸਨ ਕਿ ਪਾਰਸ ਧੀਮਾਨ ਕਾਫੀ ਸਮੇਂ ਤੋਂ ਉਸ ਨੂੰ ਤੰਗ ਪ੍ਰੇਸ਼ਾਨ ਅਤੇ ਬਲੈਕਮੇਲ ਕਰ ਰਿਹਾ ਹੈ। ਉਕਤ ਵਿਅਕਤੀ ਵੱਲੋਂ ਉਸ ਦੀ ਸਹਿਮਤੀ ਤੋਂ ਬਿਨਾਂ ਉਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤੀਆਂ ਗਈਆਂ। ਉਸ ਨੇ ਮੁਲਜ਼ਮ ’ਤੇ ਉਸ ਨੂੰ ਧਮਕਾਉਣ ਦਾ ਦੋਸ਼ ਲਾਇਆ। ਇਸ ’ਤੇ ਪੁਲੀਸ ਨੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਹੈ।