ਸ੍ਰੀ ਫ਼ਤਹਿਗੜ੍ਹ ਸਾਹਿਬ: ਪੀਰਾਂ ਦੀ ਚੌਕੀ ਲਗਾਉਣ ਵਾਲੇ ਇੱਕ ਅਖੌਤੀ ਬਾਬੇ ਵਿਰੁੱਧ ਥਾਣਾ ਖੇੜੀ ਨੌਧ ਸਿੰਘ ਪੁਲੀਸ ਵੱਲੋਂ ਮੁਕੱਦਮਾ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਪੀੜਤ ਔਰਤ ਨੇ ਪੁਲੀਸ ਨੂੰ ਦੱਸਿਆ ਕਿ ਪਿੰਡ ਲੁਹਾਰੀ ਕਲਾਂ ਦਾ ਰਘਬੀਰ ਸਿੰਘ ਪੀਰਾਂ ਦੀ ਚੌਂਕੀ ਲਗਾਉਂਦਾ ਹੈ, ਜੋ ਬੀਤੇ ਦਿਨੀਂ ਕੰਧ ਟੱਪ ਕੇ ਉਨ੍ਹਾਂ ਦੇ ਘਰ ਅੰਦਰ ਦਾਖਲ ਹੋ ਗਿਆ ਤੇ ਉਸ ਨਾਲ ਸਰੀਰਕ ਛੇੜਛਾੜ ਕੀਤੀ। ਪੁਲੀਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਆਰੰਭ ਦਿੱਤੀ ਹੈ। -ਪੱਤਰ ਪ੍ਰੇਰਕ