ਖੇਤਰੀ ਪ੍ਰਤੀਨਿਧ
ਐੱਸਏਐੱਸ ਨਗਰ (ਮੁਹਾਲੀ), 18 ਮਈ
ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਦੇ ਇੱਕ ਵਫ਼ਦ ਨੇ ਆਪਣੀਆਂ ਮੰਗਾਂ ਸਬੰਧੀ ਸੂਬੇ ਦੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਮੁਲਾਕਾਤ ਕੀਤੀ। ਯੂਨੀਅਨ ਨੇ ਪੰਚਾਇਤ ਮੰਤਰੀ ਨੂੰ ਆਪਣੀਆਂ ਮੰਗਾਂ, ਜਿਨ੍ਹਾਂ ਵਿੱਚ ਪੂਰੀ ਸਰਵਿਸ ਦੀ ਪੈਨਸ਼ਨ, ਹਰ ਮਹੀਨੇ ਦੀ ਪਹਿਲੀ ਤਾਰੀਕ ਨੂੰ ਸਰਕਾਰੀ ਖਜ਼ਾਨੇ ਵਿੱਚੋਂ ਪੈਨਸ਼ਨ ਜਾਰੀ ਕਰਨ, ਦੂਜੇ ਵਿਭਾਗਾਂ ਵਾਂਗ ਐੱਲਟੀਸੀ ਦਾ ਲਾਭ ਦੇਣ, ਬੁਢਾਪਾ ਭੱਤਾ ਮੁਹੱਈਆ ਕਰਾਉਣ ਅਤੇ ਪੈਨਸ਼ਨਰਾਂ ਦੇ ਬਕਾਏ ਦਿਵਾਏ ਜਾਣ ਦੀ ਮੰਗ ਕੀਤੀ। ਪੰਚਾਇਤ ਮੰਤਰੀ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਕਰਵਾਈਆਂ ਜਾਣਗੀਆਂ। ਵਫ਼ਦ ਵਿੱਚ ਯੂਨੀਅਨ ਦੇ ਆਗੂ ਲਛਮਣ ਸਿੰਘ ਗਰੇਵਾਲ, ਕੁਲਵੰਤ ਕੌਰ ਬਾਠ, ਗੁਰਮੀਤ ਸਿੰਘ ਭਾਂਖਰਪੁਰ, ਜਾਗੀਰ ਸਿੰਘ ਹੰਸਾਲਾ, ਸਰਵਜੀਤ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।