ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹੜ੍ਹਾਂ ਦੀ ਮਾਰ ਝੱਲ ਰਿਹਾ ਪਰਿਵਾਰ ਜਾਨ ਜੋਖ਼ਮ ਵਿੱਚ ਪਾ ਕੇ ਸੁਰੱਖਿਅਤ ਥਾਂ ਪਹੁੰਚਿਆ

ਗੈਸ ਸਿਲੰਡਰਾਂ, ਮੰਜਿਆਂ ਅਤੇ ਹੋਰ ਸਮਾਨ ਨਾਲ ਬਣਾਈ ਦੇਸੀ ਬੇੜੀ ਰਾਂਹੀ ਪਹੁੰਚੇ; ਪ੍ਰਸ਼ਾਸਨ ਦੇ ਪ੍ਰਬੰਧਾਂ ’ਤੇ ਸਵਾਲ
ਦੇਸੀ ਜੁਗਾੜ ਨਾਲ ਬੇੜੀ ਬਣਾ ਕੇ ਪਾਣੀ ਵਿੱਚੋਂ ਬਾਹਰ ਨਿਕਲਦਾ ਹੋਇਆ ਪਰਿਵਾਰ।ਫੋਟੋ:ਸੰਧੂ
Advertisement

ਹਰੀਕੇ ਹੈਡ ਵਰਕਸ ਤੋਂ ਅੱਗੇ ਸਤਲੁਜ ਦਰਿਆ ਵਿੱਚ ਆਏ ਹੜਾਂ ਕਾਰਨ ਪਿਛਲੇ ਕੁਝ ਦਿਨਾਂ ਤੋਂ ਕਿਸਾਨਾਂ ਦੀ ਫ਼ਸਲ ਬਰਬਾਦ ਹੋਣ ਦੇ ਨਾਲ ਨਾਲ ਘਰਾਂ ਵਿੱਚ ਪਾਣੀ ਭਰ ਜਾਣ ਕਰਕੇ ਕਾਫੀ ਮਾਲੀ ਨੁਕਸਾਨ ਹੋਇਆ ਹੈ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿਨ ਰਾਤ ਇੱਕ ਕਰਕੇ ਲੋਕਾਂ ਨੂੰ ਸੁਰੱਖਿਅਤ ਥਾਂ ’ਤੇ ਲਿਜਾਣ ਅਤੇ ਉਨ੍ਹਾਂ ਨੂੰ ਹਰ ਲੋੜੀਦੀਆਂ ਚੀਜ਼ਾਂ ਮੁਹਈਆ ਕਰਵਾਉਣ ਲਈ ਪੂਰੇ ਯਤਨ ਕੀਤੇ ਜਾ ਰਹੇ ਹਨ।ਪਰ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਯਤਨਾਂ ’ਤੇ ਸਵਾਲੀਆ ਨਿਸ਼ਾਨ ਲੱਗਦਾ ਉਦੋਂ ਨਜ਼ਰ ਆਇਆ ਜਦੋਂ ਅੱਜ ਨੇੜਲੇ ਪਿੰਡ ਨਿਹਾਲਾ ਲਿਵੇਰਾ ਵਿੱਚ ਹੜ੍ਹ ਇੱਕ ਪੀੜਤ ਪਰਿਵਾਰ ਨੇ ਦੇਸੀ ਜੁਗਾੜ ਲਾ ਕੇ ਬੇੜੀ ਬਣਾਈ ਅਤੇ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਪਰਿਵਾਰ ਸਮੇਤ ਸੁਰੱਖਿਅਤ ਥਾਂ ’ਤੇ ਪਹੁੰਚ ਗਏ।

Advertisement

ਪਰਿਵਾਰ ਦੇ ਮੁਖੀ ਹਰਜਿੰਦਰ ਸਿੰਘ ਵਾਸੀ ਨਿਹਾਲਾ ਲਿਵੇਰਾ ਨੇ ਦੱਸਿਆ ਕਿ ਅਸੀਂ ਪਿਛਲੇ ਦੋ ਤਿੰਨ ਦਿਨ ਤੋਂ ਹੜ੍ਹ ਦੇ ਪਾਣੀ ਵਿੱਚ ਘਿਰੇ ਹੋਏ ਸੀ ਅਤੇ ਕਾਫੀ ਵਾਰ ਪ੍ਰਸ਼ਾਸਨ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਨੂੰ ਸੁਰੱਖਿਤ ਥਾਂ ਵਿੱਚ ਜਾਣ ਲਈ ਬੇੜੀ ਦੀ ਮੰਗ ਕਰ ਰਹੇ ਸੀ ਪਰ ਕਿਸੇ ਨੇ ਵੀ ਸਾਡੀ ਗੱਲ ਵੱਲ ਧਿਆਨ ਨਹੀਂ ਦਿੱਤਾ।

ਉਨ੍ਹਾਂ ਕਿਹਾ ਕਿ ਅੱਜ ਅਸੀਂ ਗੈਸ ਸਿਲੰਡਰਾਂ, ਮੰਜਿਆਂ ਅਤੇ ਹੋਰ ਸਮਾਨ ਨਾਲ ਨਾਲ ਦੇਸੀ ਜੁਗਾੜ ਲਾ ਕੇ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਸੁਰੱਖਿਅਤ ਜਗ੍ਹਾ ’ਤੇ ਪਹੁੰਚ ਗਏ ਹਾਂ।

 

 

Advertisement
Show comments