ਸੰਘਾ: ਪਿੰਡ ਬਾਜੇਵਾਲਾ ਦੇ ਕਿਸਾਨ ਦਰਸ਼ਨ ਸਿੰਘ ਪੁੱਤਰ ਚੰਦ ਸਿੰਘ ਨੇ ਕਰਜ਼ੇ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਤਨੀ ਕਿਰਨਜੀਤ ਕੌਰ ਨੇ ਦੱਸਿਆ ਕਿ ਦਰਸ਼ਨ ਸਿੰਘ ਪਿਛਲੀ ਕਈ ਵਾਰ ਕਿਸੇ ਨਾ ਕਿਸੇ ਕਾਰਨ ਫ਼ਸਲ ਚੰਗੀ ਨਾ ਹੋਣ ਕਰਕੇ ਕਾਫ਼ੀ ਪ੍ਰੇਸ਼ਾਨ ਸੀ। ਇਸ ਉੱਤੇ ਘਰ ਨੀਵਾਂ ਹੋਣ ਕਾਰਨ ਪਿਛਲੇ ਦਿਨੀਂ ਪਏ ਮੀਂਹ ਦਾ ਪਾਣੀ ਵੀ ਘਰ ਵਿੱਚ ਵੜ ਗਿਆ, ਜਿਸ ਕਾਰਨ ਸਾਰਾ ਸਾਮਾਨ ਨੁਕਸਾਨਿਆ ਗਿਆ। ਉਸ ਦੇ ਸਿਰ ਬੈਂਕ ਦਾ 13 ਲੱਖ ਰੁਪਏ ਦਾ ਕਰਜ਼ਾ ਵੀ ਸੀ, ਜਿਸ ਕਾਰਨ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਉਸ ਨੇ ਦੇਰ ਰਾਤ ਖੇਤ ਜਾ ਕੇ 15 ਫੁਟ ਡੂੰਘੇ ਖੂਹ ’ਚ ਛਾਲ ਮਾਰ ਦਿੱਤੀ। ਕਿਰਨਜੀਤ ਕੌਰ ਨੇ ਮੰਗ ਕੀਤੀ ਹੈ ਕਿ ਸਰਕਾਰ ਉਨ੍ਹਾਂ ਦੇ ਸਿਰ ਚੜ੍ਹਿਆ ਕਰਜ਼ਾ ਮੁਆਫ਼ ਕਰਵਾ ਕੇ ਘਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਵੇ। ਥਾਣਾ ਜੌੜਕੀਆਂ ਦੇ ਸਹਾਇਕ ਥਾਣੇਦਾਰ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਦੇ ਬਿਆਨਾਂ ’ਤੇ ਕਾਰਵਾਈ ਕੀਤੀ ਗਈ ਹੈ। -ਪੱਤਰ ਪ੍ਰੇਰਕ