ਭੀਖੀ: ਇੱਥੋਂ ਨੇੜਲੇ ਪਿੰਡ ਸਮਾਉਂ ਦੇ ਕਿਸਾਨ ਚੂਹੜ ਸਿੰਘ (50) ਪੁੱਤਰ ਗੁਰਚਰਨ ਸਿੰਘ ਨੇ ਕੀਟਨਾਸ਼ਕ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ ਹੈ। ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਸਾਨ ਆਗੂ ਭੋਲਾ ਸਿੰਘ ਸਮਾਉਂ ਅਤੇ ਗੋਰਾ ਸਿੰਘ ਨੰਬਰਦਾਰ ਨੇ ਦੱਸਿਆ ਕਿ ਮ੍ਰਿਤਕ ਦੇ ਸਿਰ ਸਰਕਾਰੀ ਅਤੇ ਗ਼ੈਰ-ਸਰਕਾਰੀ ਲਗਪਗ ਚਾਰ ਲੱਖ ਦਾ ਕਰਜ਼ਾ ਸੀ, ਜਿਸ ਕਾਰਨ ਚੂਹੜ ਸਿੰਘ ਲੰਮੇ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਚੱਲ ਰਿਹਾ ਸੀ। ਇਸੇ ਪ੍ਰੇਸ਼ਾਨੀ ਕਾਰਨ ਬੀਤੀ ਰਾਤ ਉਸ ਨੇ ਕੀਟਨਾਸ਼ਕ ਦਵਾਈ ਪੀ ਲਈ। ਇਸ ਕਾਰਨ ਚੂਹੜ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਵਿੱਚ ਪਤਨੀ ਅਤੇ ਪੁੱਤਰ ਹਨ। ਥਾਣਾ ਭੀਖੀ ਦੀ ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ। -ਪੱਤਰ ਪ੍ਰੇਰਕ