DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਰੰਜਿਸ਼ ਕਾਰਨ ਕੁੱਟਮਾਰ; ਇੱਕ ਨੌਜਵਾਨ ਦੀ ਮੌਤ ਅਤੇ ਦੂਸਰਾ ਗੰਭੀਰ ਜ਼ਖ਼ਮੀ

ਪੁਲੀਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ

  • fb
  • twitter
  • whatsapp
  • whatsapp
Advertisement

ਇੱਥੋਂ ਦੇ ਦੋ ਨੌਜਵਾਨਾਂ ਦੀ ਪਿੰਡ ਫਤਿਹਗੜ੍ਹ ਕੋਰੋਟਾਣਾ ਨੇੜੇ ਕੁਝ ਨੌਜਵਾਨਾਂ ਨੇ ਕੁੱਟਮਾਰ ਕੀਤੀ ਜਿਸ ਸਦਕਾ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਦੂਜਾ ਨੂੰ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ ਮੋਗਾ ਦਾਖਲ ਕਰਵਾਇਆ ਗਿਆ ਜਿੱਥੇ ਉਹ ਜ਼ੇਰੇ ਇਲਾਜ ਹੈ। ਕੁੱਟਮਾਰ ਦਾ ਕਾਰਨ ਪੁਰਾਣੀ ਰੰਜਿਸ਼ ਦੱਸਿਆ ਜਾ ਰਿਹਾ ਹੈ। ਪੁਲੀਸ ਨੇ ਘਟਨਾ ਦੀ ਸੂਚਨਾ ਮਿਲਦਿਆਂ ਹੀ ਇਸ ਦੀ ਜਾਂਚ ਆਰੰਭ ਦਿੱਤੀ ਹੈ ਅਤੇ ਪੀੜਤਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ।

ਮਿਲੀ ਜਾਣਕਾਰੀ ਮੁਤਾਬਕ ਇੱਥੋਂ ਦੇ ਵਾਰਡ ਨੰਬਰ 10 ਮੁਹੱਲਾ ਨੂਰਪੁਰ ਗੇਟ ਦਾ ਰਹਿਣ ਵਾਲਾ ਲਵਪ੍ਰੀਤ ਸਿੰਘ ਲੱਭਾ ਆਪਣੇ ਦੋ ਹੋਰ ਸਾਥੀਆਂ ਨਾਲ ਮੋਗਾ ਤੋਂ ਮੇਲਾ ਦੇਖ ਕੇ ਦੇਰ ਰਾਤ 11 ਵਜੇ ਦੇ ਕਰੀਬ ਪਰਤ ਰਿਹਾ ਸੀ। ਜਦੋਂ ਉਨ੍ਹਾਂ ਦਾ ਮੋਟਰਸਾਈਕਲ ਮੁੱਖ ਸੜਕ ਉਪਰ ਸਥਿਤ ਪਿੰਡ ਫਤਿਹਗੜ੍ਹ ਕੋਰੋਟਾਣਾ ਪਾਸ ਪੁੱਜਾ ਤਾਂ ਪਹਿਲਾਂ ਤੋਂ ਹੀ ਤਾਕ ਵਿੱਚ ਬੈਠੇ ਕੋਈ ਅੱਧੀ ਦਰਜਨ ਨੌਜਵਾਨਾਂ ਨੇ ਚਲਦੇ ਮੋਟਰਸਾਈਕਲ ਨੂੰ ਸਾਈਡ ਮਾਰ ਕੇ ਉਨ੍ਹਾਂ ਦਾ ਮੋਟਰਸਾਈਕਲ ਡੇਗ ਲਿਆ। ਇਸ ਦੌਰਾਨ ਹੀ ਇੱਕ ਨੌਜਵਾਨ ਉੱਥੋਂ ਭੱਜ ਨਿਕਲਿਆ ਅਤੇ ਬਾਕੀ ਦੋਹਾਂ ਦੀ ਭਾਰੀ ਕੁੱਟਮਾਰ ਕਰਨ ਤੋਂ ਹਮਲਾਵਰ ਫਰਾਰ ਹੋ ਗਏ। ਬਚ ਨਿਕਲੇ ਨੌਜਵਾਨ ਨੇ ਇਸ ਦੀ ਸੂਚਨਾ ਪਰਿਵਾਰ ਨੂੰ ਦਿੱਤੀ ਜਿਨ੍ਹਾਂ ਨੇ ਦੋਹਾਂ ਜ਼ਖਮੀ ਨੌਜਵਾਨਾਂ ਨੂੰ ਹਸਪਤਾਲ ਪਹੁੰਚਾਇਆ ਜਿੱਥੇ ਲਵਪ੍ਰੀਤ ਲੱਭਾ ਦੀ ਮੌਤ ਹੋ ਗਈ। ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ। ਥਾਣਾ ਮੁਖੀ ਲਛਮਣ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਲਵਪ੍ਰੀਤ ਸਿੰਘ ਲੱਭਾ ਦੇ ਵਾਰਸਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਉਸ ਤੋਂ ਬਾਅਦ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Advertisement

Advertisement
Advertisement
×