ਸੰਤ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ
ਸੰਪਰਦਾਇ ਰਾੜਾ ਸਾਹਿਬ ਦੇ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਦੀ ਦੇਹ ਦਾ ਅੱਜ ਵੱਖ-ਵੱਖ ਸੰਪਰਦਾਵਾਂ, ਸੰਸਥਾਵਾਂ, ਜਥੇਬੰਦੀਆਂ ਦੇ ਮੁਖੀਆਂ-ਨੁਮਾਇੰਦਿਆਂ ਸਮੇਤ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ 'ਚ ਪੁੱਜੀ ਹਜ਼ਾਰਾਂ ਦੀ ਗਿਣਤੀ ’ਚ ਸੰਗਤ ਦੀ ਮੌਜੂਦਗੀ ’ਚ ਅੰਤਿਮ ਸੰਸਕਾਰ ਕੀਤਾ ਗਿਆ। ਉਹ ਲੰਘੀ 25 ਅਗਸਤ ਦੀਰਾਤ ਨੂੰ ਸਦੀਵੀ ਵਿਛੋੜਾ ਦੇ ਗਏ ਸਨ।
ਸੰਤ ਬਲਜਿੰਦਰ ਸਿੰਘ ਨੇ ਪਹਿਲਾਂ ਹੀ ਆਪਣੇ ਮ੍ਰਿਤਕ ਸਰੀਰ ਦਾ ਸਸਕਾਰ ਕਰਨ ਤੇ ਕੋਈ ਵੀ ਯਾਦਗਾਰ ਨਾ ਬਣਾਉਣ ਦੀ ਇੱਛਾ ਪ੍ਰਗਟਾਈ ਸੀ। ਉਨ੍ਹਾਂ ਦੀ ਇੱਛਾ ਮੁਤਾਬਕ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਪ੍ਰਬੰਧਕਾਂ ਨੇ ਬਾਬਾ ਜੀ ਦਾ ਸਸਕਾਰ ਕਰਨ ਦਾ ਨਿਰਣਾ ਲਿਆ ਤੇ ਕਾਰ ਪਾਰਕਿੰਗ ਵਿੱਚ ਆਰਜੀ ਸਸਕਾਰ ਸਥਾਨ ਬਣਾ ਕੇ ਅੰਤਿਮ ਸਸਕਾਰ ਕੀਤਾ ਗਿਆ। ਇਸ ਤੋਂ ਪਹਿਲਾਂ ਸੰਪਰਦਾਇ ਦੇ ਮੁਖੀਆਂ ਦੇ ਸਰੀਰ ਜਲ ਪ੍ਰਵਾਹ ਕਰਨ ਦੀ ਪਰੰਪਰਾ ਚੱਲਦੀ ਆ ਰਹੀ ਸੀ।
ਇਸ ਤੋਂ ਪਹਿਲਾਂ ਅੱਜ ਸੰਤ ਬਲਜਿੰਦਰ ਸਿੰਘ ਦੀ ਮ੍ਰਿਤਕ ਦੇਹ ਨੂੰ ਫੁੱਲਾਂ ਨਾਲ ਸਜਾਈ ਗੱਡੀ ਵਿੱਚ ਗੁਰਬਾਣੀ ਦਾ ਜਾਪ ਕਰਦੇ ਹੋਏ ਗੁਰੂ ਦਰਬਾਰ ਸਨਮੁੱਖ ਅਤੇ ਹੋਰ ਮਹਾਂਪੁਰਸ਼ਾਂ ਦੇ ਸਥਾਨਾਂ ’ਤੇ ਲਿਜਾਇਆ ਗਿਆ। ਸੰਗਤਾਂ ਨਮ ਨੇਤਰਾਂ ਨਾਲ ਸਤਿਨਾਮ-ਵਾਹਿਗੁਰੂ ਦਾ ਜਾਪ ਕਰ ਰਹੀਆਂ ਸਨ। ਦੂਜੇ ਪਾਸੇ ਸੰਪਰਦਾਇ ਰਾੜਾ ਸਾਹਿਬ ਦੇ ਕੀਰਤਨੀ ਜੱਥਿਆਂ ਵਲੋਂ ਦਿਨ-ਭਰ ਨਿਰੰਤਰ ਵੈਰਾਗਮਈ ਕੀਰਤਨ ਕੀਤਾ ਗਿਆ। ਸੰਤ ਗਿਆਨੀ ਹਰਨਾਮ ਸਿੰਘ ਭਿੰਡਰਾਂ ਵਾਲਿਆਂ ਨੇ ਅਰਦਾਸ ਕੀਤੀ ਜਦਕਿ ਚਿਖਾ ਨੂੰ ਅਗਨੀ ਭੇਟ ਬਾਬਾ ਸਰਬਜੋਤ ਸਿੰਘ ਬੇਦੀ, ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਬਾਬਾ ਹਰਨਾਮ ਸਿੰਘ ਖਾਲਸਾ, ਬਾਬਾ ਨਰਿੰਦਰ ਸਿੰਘ ਹਜ਼ੂਰ ਸਾਹਿਬ, ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ, ਬਾਬਾ ਪਰਮਜੀਤ ਸਿੰਘ ਹੰਸਾਲੀ, ਬਾਬਾ ਅਮਰ ਸਿੰਘ ਆਦਿ ਨੇ ਵਿਖਾਈ।
ਦੱਸਣਯੋਗ ਹੈ ਕਿ ਸੰਤਾਂ ਦੇ ਸਦੀਵੀ ਵਿਛੋੜੇ ਕਾਰਨ ਸੰਪਰਦਾਇ ਰਾੜਾ ਸਾਹਿਬ ਦੇ ਨਾਲ ਜੁੜੇ ਸ਼ਰਧਾਲੁੂਆਂ ਦੀ ਆਮਦ ਦੇ ਮੱਦੇਨਜ਼ਰ ਗੁਰਦੁਆਰਾ ਪ੍ਰਬੰਧਕਾਂ ਨੇ ਪੁਲੀਸ ਪ੍ਰਸ਼ਾਸਨ ਨਾਲ ਮਿਲ ਕੇ ਲੋੜੀਂਦੇ ਪ੍ਰਬੰਧ ਕੀਤੇ ਹੋਏ ਸਨ। ਅੰਤਿਮ ਸਸਕਾਰ ਮੌਕੇ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਭਾਈ ਗੁਰਦੀਪ ਸਿੰਘ ਢੱਕੀ ਸਾਹਿਬ, ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ, ਨਾਮਧਾਰੀ ਸੂਬਾ ਬਲਵਿੰਦਰ ਸਿੰਘ ਭੈਣੀ ਸਾਹਿਬ, ਸੰਤ ਭੁਪਿੰਦਰ ਸਿੰਘ ਜਰਗ, ਸੰਤ ਰਣਜੀਤ ਸਿੰਘ ਢੀਂਗੀ, ਸੰਤ ਲਖਵੀਰ ਸਿੰਘ ਰਤਵਾੜਾ ਸਾਹਿਬ, ਮਹੰਤ ਕਮਲਜੀਤ ਸਿੰਘ ਸ਼ਾਸਤਰੀ, ਮਹੰਤ ਕੇਵਲ ਕ੍ਰਿਸ਼ਨ ਹੰਡਾਇਆ, ਮੈਨੇਜਰ ਗੋਵਿੰਦਰ ਸਿੰਘ ਲੁਧਿਆਣਾ, ਸੰਤ ਕਸ਼ਮੀਰਾ ਸਿੰਘ ਅਲਹੌਰਾਂ, ਭਾਈ ਹਰਚੰਦ ਸਿੰਘ ਚੰਡੀਗੜ੍ਹ, ਮਹੰਤ ਚਮਕੌਰ ਸਿੰਘ ਲੋਹਗੜ੍ਹ, ਮਹੰਤ ਰੇਸ਼ਮ ਸਿੰਘ ਨਿਰਮਲ ਪੰਚਾਇਤੀ ਅਖਾੜਾ ਧਰਮਭੁੱਜ, ਭਾਈ ਸਤਵਿੰਦਰ ਸਿੰਘ ਟੌਹੜਾ, ਭਾਈ ਦਿਆ ਸਿੰਘ ਦਿੱਲੀ, ਬਾਬਾ ਸਤਨਾਮ ਸਿੰਘ ਸਿੱਧਸਰ ਭੀਖੀ, ਕਥਾਵਾਚਕ ਬਾਬਾ ਅਮਰ ਸਿੰਘ, ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ, ਸਾਬਕਾ ਸੰਸਦ ਮੈਂਬਰ ਅਮਰੀਕ ਸਿੰਘ ਆਲੀਵਾਲ, ਸਾਬਕਾ ਮੰਤਰੀ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਭਾਈ ਮਨਦੀਪ ਸਿੰਘ ਅਤਰਸਰ ਸਾਹਿਬ, ਹੈੱਡ ਗ੍ਰੰਥੀ ਬਾਬਾ ਬਲਦੇਵ ਸਿੰਘ, ਹੈੱਡ ਗ੍ਰੰਥੀ ਗਿਆਨੀ ਹਰਵਿੰਦਰ ਸਿੰਘ ਪਟਿਆਲਾ, ਬਾਬਾ ਰਣਜੀਤ ਸਿੰਘ ਮੁਹਾਲੀ, ਭਾਈ ਜਤਿੰਦਰ ਸਿੰਘ ਇੰਗਲੈਂਡ, ਬੀਬੀ ਅਮਰਜੀਤ ਕੌਰ ਆਨੰਦਪੁਰ ਸਾਹਿਬ, ਭਾਈ ਰਣਜੀਤ ਸਿੰਘ ਕਰਹਾਲੀ ਸਾਹਿਬ, ਬਾਬਾ ਜਸਪਾਲ ਸਿੰਘ ਧਾਲੀਆਂ, ਭਾਈ ਲਵਪ੍ਰੀਤ ਸਿੰਘ ਆਲੋਵਾਲ, ਸਾਬਕਾ ਹੈੱਡ ਗ੍ਰੰਥੀ ਭਾਈ ਅਜਵਿੰਦਰ ਸਿੰਘ, ਬਾਬਾ ਵਿਸਾਖਾ ਸਿੰਘ ਕਲਿਆਣ, ਬਾਬਾ ਰੋਸ਼ਨ ਸਿੰਘ ਧਬਲਾਨ ਤੋਂ ਇਲਾਵਾ ਐਡਵੋਕੇਟ ਭਵਪ੍ਰੀਤ ਸਿੰਘ ਮੂੰਡੀ, ਭਾਈ ਮਨਿੰਦਰਜੀਤ ਸਿੰਘ ਬੈਨੀਪਾਲ, ਭਾਈ ਰਣਧੀਰ ਸਿੰਘ ਢੀਡਸਾ, ਭਾਈ ਮਲਕੀਤ ਸਿੰਘ ਪਨੇਸਰ, ਭਾਈ ਗੁਰਨਾਮ ਸਿੰਘ ਅੜੈਚਾ, ਡਾ. ਗੁਰਨਾਮ ਕੌਰ ਚੰਡੀਗੜ੍ਹ, ਭਾਈ ਜਗਜੀਤ ਸਿੰਘ ਜੈਪੁਰ (ਸਾਰੇ ਟਰੱਸਟੀ), ਭਾਈ ਜਗਵੰਤ ਸਿੰਘ ਜੱਗੀ, ਭਾਈ ਹਰਦੇਵ ਸਿੰਘ ਦੋਰਾਹਾ, ਭਾਈ ਅਮਰ ਸਿੰਘ ਮਲੇਰਕੋਟਲਾ, ਜਥੇਦਾਰ ਗੁਰਮੇਲ ਸਿੰਘ ਸੰਗੋਵਾਲ, ਮਹੰਤ ਕਰਮਜੀਤ ਸਿੰਘ ਭਗਤਾ ਭਾਈਕਾ, ਗਿਆਨੀ ਸੇਰ ਸਿੰਘ ਬੁੱਢਾ ਦਲ ਅੰਬਾਲਾ, ਗੁਰਦੇਵ ਸਿੰਘ ਲਾਪਰਾਂ, ਅਮਰਜੀਤ ਸਿੰਘ ਟਿੱਕਾ,ਕੋਆਰਡੀਨੇਟਰ ਬੰਤ ਸਿੰਘ ਦੋਬੁਰਜੀ ਆਦਿ ਨੇ ਹਾਜ਼ਰੀ ਲਵਾਈ।