ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 31 ਜੁਲਾਈ
ਇਥੇ ਸ੍ਰੀ ਆਨੰਦਪੁਰ ਸਾਹਿਬ ਬਲਾਕ ਅਧੀਨ ਪੈਂਦੇ ਪਿੰਡ ਦੋਨਾਲਾ ਵਿੱਚ ਸਾਈਫਨ ’ਤੇ ਆਪਣੀ ਡਿਊਟੀ ’ਤੇ ਤਾਇਨਾਤ ਪੰਜਾਬ ਹੋਮਗਾਰਡ ਦੇ ਜਵਾਨ ਨੇ ਆਪਣੀ ਸਰਵਿਸ ਰਾਈਫਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਇਸ ਘਟਨਾ ਦੀ ਪੁਸ਼ਟੀ ਕਰਦੇ ਹੋਏ ਡੀਐੱਸਪੀ ਰਮਿੰਦਰ ਸਿੰਘ ਕਾਹਲੋਂ ਨੇ ਦੱਸਿਆ ਕਿ ਪੰਜਾਹ ਸਾਲਾ ਹੋਮਗਾਰਡ ਜਵਾਨ ਕ੍ਰਿਸ਼ਨ ਕੁਮਾਰ ਸਾਈਫਨ ’ਤੇ ਡਿਊਟੀ ’ਤੇ ਤਾਇਨਾਤ ਸੀ ਪਰ ਕਿਸੇ ਕਾਰਨ ਉਸ ਨੇ ਸਰਵਿਸ ਰਾਈਫਲ ਨਾਲ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਹਾਲਾਂਕਿ ਖੁਦਕੁਸ਼ੀ ਦੇ ਕਾਰਨਾਂ ਦੀ ਜਾਂਚ ਚੱਲ ਰਹੀ ਹੈ ਪਰ ਮੁੱਢਲੇ ਤੌਰ ’ਤੇ ਖੁਦਕੁਸ਼ੀ ਦਾ ਕਾਰਨ ਡਿਪਰੈਸ਼ਨ ਹੀ ਸਮਝਿਆ ਜਾ ਰਿਹਾ ਹੈ। ਕ੍ਰਿਸ਼ਨ ਕੁਮਾਰ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਰਖਵਾ ਦਿੱਤਾ ਗਿਆ ਹੈ।