ਜਸਵੰਤ ਜੱਸ, 17 ਅਕਤੂਬਰ
ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਕਲੇਰ ਵਿੱਚ ਭੱਠਾ ਮਜ਼ਦੂਰ ਧਰਮਪਾਲ ਸਿੰਘ ਨੇ ਅੱਜ ਪਰਿਵਾਰ ਸਮੇਤ ਖ਼ੁਦਕੁਸ਼ੀ ਕਰ ਲਈ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਧਰਮਪਾਲ ਨੇ ਮਿੱਟੀ ਦਾ ਤੇਲ ਪਾ ਕੇ ਖੁਦ ਆਪਣੀ ਪਤਨੀ ਅਤੇ ਦੋ ਬੱਚਿਆਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ। ਅੱਗ ਨਾਲ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਧਰਮਪਾਲ ਨੇ ਦਸ ਲੱਖ ਰੁਪਏ ਦਾ ਕਰਜ਼ਾ ਦੇਣਾ ਸੀ। ਖੁਦਕੁਸ਼ੀ ਕਰਨ ਤੋਂ ਪਹਿਲਾਂ ਧਰਮਪਾਲ ਨੇ ਖ਼ੁਦਕੁਸ਼ੀ ਨੋਟ ਵੀ ਛੱਡਿਆ ਹੈ, ਜਿਸ ਦੀ ਪੁਲੀਸ ਪੜਤਾਲ ਕਰ ਰਹੀ ਹੈ। ਧਰਮਪਾਲ ਸਿੰਘ ਰਾਜਸਥਾਨ ਦਾ ਵਸਨੀਕ ਸੀ, ਜੋ ਪਿਛਲੇ ਲੰਮੇ ਸਮੇਂ ਤੋਂ ਫ਼ਰੀਦਕੋਟ ਰਹਿ ਕੇ ਭੱਠਾ ’ਤੇ ਮਜ਼ਦੂਰੀ ਕਰ ਰਿਹਾ ਸੀ।