ਟ੍ਰਿਬਿਊਨ ਨਿਊਜ਼ ਸਰਵਿਸ
ਮੁਕਤਸਰ, 14 ਜਨਵਰੀ
ਮਾਘੀ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਇੱਥੋਂ ਦੇ ਇਤਿਹਾਸਕ ਗੁਰਦੁਆਰਿਆਂ ਵਿੱਚ ਮੱਥਾ ਟੇਕਣ ਲਈ ਪਹੁੰਚ ਰਹੀਆਂ ਹਨ। ਸ਼ਰਧਾਲੂ ਵੀਰਵਾਰ ਨੂੰ ਆਉਣੇ ਸ਼ੁਰੂ ਹੋ ਗਏ ਸਨ। ਚੋਣ ਕਮਿਸ਼ਨ ਵੱਲੋਂ ਸਿਆਸੀ ਇਕੱਠਾਂ ’ਤੇ ਪਾਬੰਦੀ ਕਾਰਨ ਇਸ ਸਾਲ ਕੋਈ ਵੀ ਸਿਆਸੀ ਸਮਾਗਮ ਨਹੀਂ ਕਰਵਾਇਆ ਜਾ ਰਿਹਾ। ਦੂਜੇ ਪਾਸੇ ਧਾਰਮਿਕ ਸਮਾਗਮਾਂ ‘ਤੇ ਕੋਈ ਪਾਬੰਦੀ ਨਹੀਂ ਹੈ। ਮਾਘੀ ਦਾ ਤਿਉਹਾਰ ਹਰ ਸਾਲ 14 ਜਨਵਰੀ ਨੂੰ ਮਨਾਇਆ ਜਾਂਦਾ ਹੈ। ਮੁਕਤਸਰ ਸ਼ਹਿਰ ਵਿੱਚ 40 ਮੁਕਤਿਆਂ ਦੀ ਯਾਦ ਵਿੱਚ ਸਾਲਾਨਾ ਮੇਲਾ ਲਗਾਇਆ ਜਾਂਦਾ ਹੈ। ਇਸ ਦਿਨ ਸ਼ਰਧਾਲੂ ਇਤਿਹਾਸਕ ਗੁਰਦੁਆਰਿਆਂ ਵਿੱਚ ਮੱਥਾ ਟੇਕਣ ਅਤੇ ਸਰੋਵਰ ਵਿੱਚ ਇਸ਼ਨਾਨ ਕਰਨ ਆਉਂਦੇ ਹਨ।