ਸ੍ਰੀ ਫ਼ਤਹਿਗੜ੍ਹ ਸਾਹਿਬ: ਥਾਣਾ ਖੇੜੀ ਨੌਧ ਸਿੰਘ ਅਧੀਨ ਪੈਂਦੇ ਇੱਕ ਪਿੰਡ ਵਿੱਚ ਪੁਲੀਸ ਨੇ ਇੱਕ ਵਿਅਕਤੀ ਨੂੰ ਤਿੰਨ ਸਾਲ ਦੀ ਬੱਚੀ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮ ਬੱਚੀ ਦੇ ਗੁਆਂਢ ਵਿੱਚ ਹੀ ਰਹਿੰਦਾ ਹੈ। ਪੀੜਤ ਬੱਚੀ ਦੀ ਮਾਂ ਨੇ ਥਾਣਾ ਖੇੜੀ ਨੌਧ ਸਿੰਘ ਦੀ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸ ਦੀ ਤਿੰਨ ਸਾਲਾਂ ਦੀ ਬੱਚੀ ਬੀਤੀ ਸ਼ਾਮ ਗੁਆਂਢ ਵਿੱਚ ਰਹਿੰਦੇ ਕੁਲਦੀਪ ਸਿੰਘ (53) ਦੇ ਘਰ ਖੇਡਣ ਲਈ ਗਈ ਸੀ, ਜਿੱਥੇ ਕੁਲਦੀਪ ਨੇ ਉਸ ਨਾਲ ਜਬਰ-ਜਨਾਹ ਕੀਤਾ। ਥਾਣਾ ਪੁਲੀਸ ਨੇ ਪੀੜਤ ਬੱਚੀ ਦੀ ਮਾਂ ਵੱਲੋਂ ਕੀਤੀ ਸ਼ਿਕਾਇਤ ਦੇ ਆਧਾਰ ‘ਤੇ ਕੁਲਦੀਪ ਸਿੰਘ ਵਿਰੁੱਧ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। -ਪੱਤਰ ਪ੍ਰੇਰਕ