ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ 20 ਹਜ਼ਾਰ ਕਰੋੜ ਦਾ ਪੈਕੇਜ ਦਿੱਤਾ ਜਾਵੇ: ਸੁਖਬੀਰ
ਹਤਿੰਦਰ ਮਹਿਤਾ ਸ਼੍ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਪੰਜਾਬ ਵਿੱਚ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ 20 ਹਜ਼ਾਰ ਕਰੋੜ ਰੁਪਏ ਦਾ ਪੈਕੇਜ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਤੇ ਖੇਤ ਮਜ਼ਦੂਰਾਂ ਦਾ ਕਰਜ਼ਾ...
Advertisement
ਹਤਿੰਦਰ ਮਹਿਤਾ
ਸ਼੍ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਪੰਜਾਬ ਵਿੱਚ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ 20 ਹਜ਼ਾਰ ਕਰੋੜ ਰੁਪਏ ਦਾ ਪੈਕੇਜ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਤੇ ਖੇਤ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਬਾਰੇ ਗੱਲਬਾਤ ਕਰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਦੇਸ਼ ਪੰਜਾਬ ਦੇ ਕਿਸਾਨਾਂ ਦਾ ਕਰਜ਼ਦਾਰ ਹੈ। ਹੁਣ ਸੰਕਟ ਵੇਲੇ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਖੜ੍ਹੇ ਹੋਣ ਦੀ ਜ਼ਰੂਰਤ ਹੈ। ਸ੍ਰੀ ਬਾਦਲ ਨੇ ਕਿਹਾ ਕਿ ਪਾਣੀ ਉਤਰਨ ਮਗਰੋਂ ਅਕਾਲੀ ਦਲ ਵੱਲੋਂ ਜ਼ਮੀਨਾਂ ਨੂੰ ਖੇਤੀ ਲਈ ਤਿਆਰ ਕਰਨ ਵਿੱਚ ਮਦਦ ਕੀਤੀ ਜਾਵੇਗੀ। ਸ੍ਰੀ ਬਾਦਲ ਨੇ ਨਕੋਦਰ ਵਿੱਚ ਸੰਘੋਵਾਲ ਅਤੇ ਸਾਹਨੇਵਾਲ ਵਿੱਚ ਸਸਰਾਲੀ ਦਾ ਵੀ ਦੌਰਾ ਕੀਤਾ। ਉਨ੍ਹਾਂ ਬੰਨ੍ਹ ਮਜ਼ਬੂਤ ਕਰਨ ਲਈ 10 ਲੱਖ ਰੁਪਏ ਨਗਦ ਤੇ ਮਸ਼ੀਨਰੀ ਵਾਸਤੇ 15 ਹਜ਼ਾਰ ਲਿਟਰ ਡੀਜ਼ਲ ਦਿੱਤਾ।
Advertisement
Advertisement
×