ਪੱਤਰ ਪ੍ਰੇਰਕ
ਤਰਨ ਤਾਰਨ, 3 ਅਕਤੂਬਰ
ਖੇਮਕਰਨ ਪੁਲੀਸ ਨੇ ਲੰਘੀ ਰਾਤ ਪਾਕਿਸਤਾਨ ਵਾਲੇ ਪਾਸਿਓਂ ਆਏ ਇਕ ਡਰੋਨ ਵੱਲੋਂ ਸਰਹੱਦੀ ਖੇਤਰ ਦੇ ਪਿੰਡ ਕਲਸ ਵਿੱਚ ਸੁੱਟਿਆ ਹੈਰੋਇਨ ਦਾ ਪੈਕੇਟ ਬਰਾਮਦ ਕੀਤਾ ਹੈ| ਐੱਸਪੀ (ਇਨਵੈਸਟੀਗੇਸ਼ਨ) ਵਿਸ਼ਾਲਜੀਤ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਖੇਮਕਰਨ ਥਾਣਾ ਮੁਖੀ ਇੰਸਪੈਕਟਰ ਕੰਵਲਜੀਤ ਰਾਏ ਨੂੰ ਕਲਸ ਪਿੰਡ ਅੰਦਰ ਪਾਕਿਸਤਾਨ ਵਾਲੇ ਪਾਸਿਓਂ ਡਰੋਨ ਦੇ ਆਉਣ ਦੀ ਸੂਚਨਾ ਮਿਲੀ ਸੀ| ਇਸ ਦੌਰਾਨ ਉਨ੍ਹਾਂ ਕਿਹਾ ਕਿ ਪੁਲੀਸ ਦੀ ਟੀਮ ਨੇ ਮੌਕੇ ’ਤੇ ਜਾ ਕੇ ਪੜਤਾਲ ਕੀਤੀ ਤਾਂ ਹੈਰੋਇਨ ਦਾ ਇਕ ਪੈਕੇਟ ਮਿਲਿਆ| ਵਜ਼ਨ ਕਰਨ ’ਤੇ ਇਸ ਵਿੱਚੋਂ ਇਕ ਕਿਲੋ, 134 ਗਰਾਮ ਹੈਰੋਇਨ ਬਰਾਮਦ ਕੀਤੀ ਗਈ| ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧੀ ਐੱਨਡੀਪੀਐੱਸ ਐਕਟ ਦੀ ਧਾਰਾ 21-ਸੀ, 61, 85 ਅਧੀਨ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।