ਪੱਤਰ ਪ੍ਰੇਰਕ
ਸ੍ਰੀ ਫ਼ਤਹਿਗੜ੍ਹ ਸਾਹਿਬ, 1 ਨਵੰਬਰ
ਸਰਹਿੰਦ-ਰਾਜਪੁਰਾ ਰੇਲ ਮਾਰਗ ’ਤੇ ਪਿੰਡ ਸਾਧੂਗੜ੍ਹ ਨੇੜੇ ਰੇਲਗੱਡੀ ਹੇਠਾਂ ਆਉਣ ਕਾਰਨ ਇੱਕ ਵਿਅਕਤੀ ਦੀ ਦੀ ਮੌਤ ਹੋ ਗਈ। ਜੀ.ਆਰ.ਪੀ. ਚੌਕੀ ਸਾਧੂਗੜ੍ਹ ਵਿੱਚ ਤਾਇਨਾਤ ਸਹਾਇਕ ਥਾਣੇਦਾਰ ਸ਼ਿੰਦਰਪਾਲ ਸਿੰਘ ਨੇ ਦੱਸਿਆ ਕਿ ਸਾਧੂਗੜ੍ਹ ਸਾਈਡ ਤੋਂ ਪੈਦਲ ਰੇਲਵੇ ਲਾਈਨ ’ਤੇ ਆ ਰਹੇ ਵਿਅਕਤੀ ਦੀ ਰੇਲਗੱਡੀ ਹੇਠਾਂ ਆ ਕੇ ਮੌਤ ਹੋ ਗਈ। ਮੁਲਜ਼ਮ ਦੀ ਪਛਾਣ ਸਤਨਾਮ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਬਰਕਤਪੁਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦੀ ਮੌਰਚਰੀ ’ਚ ਰਖਵਾ ਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।