DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਰਜ਼ੇ ਤੋਂ ਪ੍ਰੇਸ਼ਾਨ ਵਿਅਕਤੀ ਵੱਲੋਂ ਪਰਿਵਾਰ ਦੇ ਚਾਰ ਮੈਂਬਰਾਂ ਸਣੇ ਖ਼ੁਦਕੁਸ਼ੀ

ਮਰਨ ਵਾਲਿਆਂ ਵਿੱਚ ਤਿੰਨ ਸਾਲਾਂ ਦੀ ਬੱਚੀ ਵੀ ਸ਼ਾਮਲ; ਪੁਲੀਸ ਨੂੰ ਖ਼ੁਦਕੁਸ਼ੀ ਨੋਟ ਮਿਲਿਆ
  • fb
  • twitter
  • whatsapp
  • whatsapp
featured-img featured-img
ਮ੍ਰਿਤਕਾਂ ਦੀ ਪੁਰਾਣੀ ਤਸਵੀਰ। -ਫੋਟੋ: ਸਰਬਜੀਤ ਸਿੰਘ
Advertisement

ਹਤਿੰਦਰ ਮਹਿਤਾ

ਜਲੰਧਰ, 31 ਦਸੰਬਰ

Advertisement

ਪਿੰਡ ਡਰੋਲੀ ਖੁਰਦ ਵਿੱਚ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਇੱਕ ਪਰਿਵਾਰ ਦੇ ਪੰਜ ਜੀਆਂ ਨੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕਾਂ ਦੀ ਪਛਾਣ ਮਨਮੋਹਨ ਸਿੰਘ (55) ਪੁੱਤਰ ਆਤਮਾ ਸਿੰਘ, ਉਸ ਦੀ ਪਤਨੀ ਸਰਬਜੀਤ ਕੌਰ, ਉਸ ਦੀਆਂ ਦੋ ਧੀਆਂ ਜੋਤੀ (32) ਤੇ ਗੋਪੀ (31), ਜੋਤੀ ਦੀ ਲੜਕੀ ਅਮਨ (3) ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਨਮੋਹਨ ਸਿੰਘ ਦੇ ਜਵਾਈ ਸਰਬਜੀਤ ਸਿੰਘ ਵਾਸੀ ਫੁਗਲਾਨਾ ਨੇ ਦੱਸਿਆ ਕਿ ਉਹ ਕਾਫੀ ਸਮੇਂ ਤੋਂ ਆਪਣੀ ਪਤਨੀ ਜੋਤੀ ਨੂੰ ਫੋਨ ਕਰ ਰਿਹਾ ਸੀ, ਪਰ ਕਿਸੇ ਨੇ ਫੋਨ ਨਾ ਚੁੱਕਿਆ। ਉਸ ਦੇ ਵਾਰ ਵਾਰ ਫੋਨ ਕਰਨ ’ਤੇ ਵੀ ਜਦੋਂ ਕਿਸੇ ਨੇ ਕੋਈ ਜਵਾਬ ਨਾ ਦਿੱਤਾ ਤਾਂ ਉਹ ਖ਼ੁਦ ਪਿੰਡ ਡਰੋਲੀ ਖੁਰਦ ਆਇਆ। ਸਰਬਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਪਿੰਡ ਪਹੁੰਚਿਆਂ ਤਾਂ ਘਰ ਦਾ ਮੁੱਖ ਦਰਵਾਜ਼ਾ ਅੰਦਰ ਤੋਂ ਬੰਦ ਸੀ ਤੇ ਵਾਰ ਵਾਰ ਖੜਕਾਉਣ ’ਤੇ ਵੀ ਕੋਈ ਬਾਹਰ ਨਹੀਂ ਸੀ ਆਇਆ। ਇਸ ਮਗਰੋਂ ਉਸ ਨੇ ਗੁਆਂਢੀਆਂ ਨੂੰ ਨਾਲ ਲਿਆ ਅਤੇ ਕੰਧ ਟੱਪ ਕੇ ਅੰਦਰ ਦਾਖਲ ਹੋਇਆ। ਉਸ ਨੇ ਵੇਖਿਆ ਕਿ ਸਾਹਮਣੇ ਕਮਰੇ ਵਿੱਚ ਮਨਮੋਹਨ ਸਿੰਘ ਅਤੇ ਸਰਬਜੀਤ ਕੌਰ ਦੀਆਂ ਲਾਸ਼ਾਂ ਪੱਖਿਆਂ ਨਾਲ ਲਟਕ ਰਹੀਆਂ ਸਨ, ਜਦਕਿ ਜੋਤੀ, ਗੋਪੀ ਤੇ ਅਮਨ ਦੀਆਂ ਲਾਸ਼ਾਂ ਮੰਜੇ ’ਤੇ ਪਈਆਂ ਸਨ। ਸਰਬਜੀਤ ਸਿੰਘ ਨੇ ਦੱਸਿਆ ਕਿ ਮਨਮੋਹਨ ਸਿੰਘ ਆਦਮਪੁਰ ਡਾਕਖਾਨੇ ਵਿੱਚ ਇੰਚਾਰਜ ਸੀ। ਸਰਬਜੀਤ ਨੇ ਇਸ ਘਟਨਾ ਦੀ ਸੂਚਨਾ ਤੁਰੰਤ ਪੁਲੀਸ ਨੂੰ ਦਿੱਤੀ, ਜਿਸ ਮਗਰੋਂ ਥਾਣਾ ਮੁਖੀ ਮਨਜੀਤ ਸਿੰਘ ਤੇ ਡੀਐੱਸਪੀ ਆਦਮਪੁਰ ਵਿਜੈ ਕੁੰਵਰ ਸਿੰਘ ਮੌਕੇ ’ਤੇ ਪਹੁੰਚੇ। ਪੁਲੀਸ ਨੇ ਹਾਦਸੇ ਵਾਲੀ ਥਾਂ ’ਤੇ ਜਾਂਚ ਆਰੰਭ ਦਿੱਤੀ ਹੈ। ਇਸ ਦੌਰਾਨ ਇੱਕ ਖੁਦਕੁਸ਼ੀ ਨੋਟ ਵੀ ਮਿਲਿਆ ਹੈ। ਪੁਲੀਸ ਅਨੁਸਾਰ ਇਹ ਖੁਦਕੁਸ਼ੀ ਨੋਟ ਮਨਮੋਹਨ ਸਿੰਘ ਵੱਲੋਂ ਲਿਖਿਆ ਗਿਆ ਹੈ, ਜਿਸ ਵਿੱਚ ਉਸ ਨੇ ਦੱਸਿਆ ਹੈ ਕਿ ਆਰਥਿਕ ਤੰਗੀ ਕਾਰਨ ਉਸ ਨੇ ਕੁਝ ਕਰਜ਼ਾ ਲਿਆ ਸੀ, ਜਿਸ ਦੀ ਖ਼ਬਰ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਲੱਗ ਗਈ ਸੀ। ਇਸ ਕਰਜ਼ੇ ਕਾਰਨ ਘਰ ਵਿੱਚ ਵਿਵਾਦ ਰਹਿੰਦਾ ਸੀ, ਜਿਸ ਤੋਂ ਤੰਗ ਆ ਕੇ ਅੱਜ ਉਹ ਇਹ ਕਦਮ ਚੁੱਕ ਰਿਹਾ ਹੈ। ਪੁਲੀਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਜਲੰਧਰ ਸਿਵਲ ਹਸਪਤਾਲ ਭੇਜ ਦਿੱਤਾ ਹੈ।

ਘਟਨਾ ਵਾਲੀ ਥਾਂ ’ਤੇ ਜਾਂਚ ਕਰਦੇ ਹੋਏ ਪੁਲੀਸ ਅਧਿਕਾਰੀ। -ਫੋਟੋ: ਸਰਬਜੀਤ ਸਿੰਘ

ਘਟਨਾ ਵਾਲੀ ਥਾਂ ’ਤੇ ਜਾਂਚ ਕਰ ਰਹੇ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸਾਰੇ ਮ੍ਰਿਤਕਾਂ ਦੇ ਗਲ ’ਤੇ ਨਿਸ਼ਾਨ ਮਿਲੇ ਹਨ, ਜਿਸ ਤੋਂ ਮੁੱਢਲੇ ਤੌਰ ’ਤੇ ਇਹ ਸੰਭਾਵਨਾ ਜਤਾਈ ਜਾ ਹੀ ਹੈ ਕਿ ਪਰਿਵਾਰ ਦੇ ਸਾਰੇ ਜੀਆਂ ਦੀ ਜਾਨ ਫਾਹਾ ਲੈਣ ਕਾਰਨ ਗਈ ਹੋ ਸਕਦੀ ਹੈ। ਪੁੱਛੇ ਜਾਣ ’ਤੇ ਉਨ੍ਹਾਂ ਸਪੱਸ਼ਟ ਕੀਤਾ ਕਿ ਤਿੰਨ ਸਾਲਾਂ ਦੀ ਬੱਚੀ ਅਮਨ ਦੇ ਗਲੇ ’ਤੇ ਵੀ ਪੁਲੀਸ ਨੂੰ ਨਿਸ਼ਾਨ ਮਿਲੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਦਿੱਤੀ ਜਾ ਸਕਦੀ ਹੈ।

Advertisement
×