ਭੋਗ ਸਮਾਗਮ ’ਚ ਆਏ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ
ਬਲਵਿੰਦਰ ਸਿੰਘ ਹਾਲੀ ਮੁਹਾਲੀ ਤੋਂ ਆਪਣੀ ਰਿਸ਼ਤੇਦਾਰੀ ਵਿੱਚ ਮਰਗ ਦੇ ਭੋਗ ’ਤੇ ਨੇੜਲੇ ਪਿੰਡ ਬ੍ਰਾਹਮਣਵਾਲਾ ਗਏ ਵਿਅਕਤੀ ਦਾ ਪਿੰਡ ’ਚ ਹੀ ਉਸਦੀ ਗੱਡੀ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਯਾਦਵਿੰਦਰ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵਾਸੀ...
Advertisement
ਬਲਵਿੰਦਰ ਸਿੰਘ ਹਾਲੀ
ਮੁਹਾਲੀ ਤੋਂ ਆਪਣੀ ਰਿਸ਼ਤੇਦਾਰੀ ਵਿੱਚ ਮਰਗ ਦੇ ਭੋਗ ’ਤੇ ਨੇੜਲੇ ਪਿੰਡ ਬ੍ਰਾਹਮਣਵਾਲਾ ਗਏ ਵਿਅਕਤੀ ਦਾ ਪਿੰਡ ’ਚ ਹੀ ਉਸਦੀ ਗੱਡੀ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਯਾਦਵਿੰਦਰ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵਾਸੀ ਪਿੰਡ ਝਾਮਪੁਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਯਾਦਵਿੰਦਰ ਸਿੰਘ ਆਪਣੀ ਗੱਡੀ ਵਿੱਚ ਬੈਠਾ ਸੀ ਕਿ ਮੋਟਰਸਾਈਕਲ ’ਤੇ ਆਏ ਤਿੰਨ ਅਣਪਛਾਤੇ ਵਿਅਕਤੀਆਂ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਐੱਸਐਸਪੀ ਡਾ. ਪ੍ਰਗਿਆ ਜੈਨ ਟੀਮ ਸਮੇਤ ਮੌਕੇ ’ਤੇ ਪੁੱਜੀ ਅਤੇ ਆਸ-ਪਾਸ ਦੇ ਲੋਕਾਂ ਤੋਂ ਜਾਣਕਾਰੀ ਹਾਸਲ ਕੀਤੀ। ਐੱਸਐੱਸਪੀ ਨੇ ਦੱਸਿਆ ਕਿ ਪੁਲੀਸ ਨੇ ਥਾਣਾ ਸਦਰ ਕੋਟਕਪੂਰਾ ਵਿੱਚ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਕਥਿਤ ਦੋਸ਼ੀਆਂ ਦੀ ਭਾਲ ਜਾਰੀ ਹੈ।
Advertisement
Advertisement
×