ਮਸਤੂਆਣਾ ਸਾਹਿਬ: ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਮਸਤੂਆਣਾ ਸਾਹਿਬ ਵਿੱਚ ਮੈਡੀਕਲ ਕਾਲਜ ਬਣਾਉਣ ਦੇ ਕੀਤੇ ਐਲਾਨ ਦਾ ਰੇੜਕਾ ਵਧਦਾ ਜਾ ਰਿਹਾ ਹੈ। ਗੁਰਦੁਆਰਾ ਅੰਗੀਠਾ ਸਾਹਿਬ ਦੀ ਆਪੋ ਬਣੀ ਕਮੇਟੀ ਵੱਲੋਂ 25 ਏਕੜ ਜ਼ਮੀਨ ਮਾਲ ਮਹਿਕਮੇ ਦੀ ਕਥਿਤ ਮਿਲੀ ਭੁਗਤ ਨਾਲ ਸਰਕਾਰ ਦੇ ਨਾਂ ਕਰ ਦਿੱਤੀ ਗਈ ਹੈ, ਜਿਸ ਖ਼ਿਲਾਫ਼ ਸ਼੍ਰੋਮਣੀ ਕਮੇਟੀ ਨੇ ਹਾਈ ਕੋਰਟ ਵਿੱਚ ਕੇਸ ਦਾਇਰ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਮੁਖਤਿਆਰੇਆਮ ਗੁਰਜਿੰਦਰ ਸਿੰਘ ਨੇ ਦੱਸਿਆ ਕਿ ਅੱਜ ਹਾਈ ਕੋਰਟ ਵਿੱਚ ਸੁਣਵਾਈ ਦੌਰਾਨ ਟਰੱਸਟ ਨੂੰ ਸ਼੍ਰੋਮਣੀ ਕਮੇਟੀ ਦੀ ਸ਼ਿਕਾਇਤ ਸਬੰਧੀ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਗਿਆ ਹੈ ਤੇ ਅਗਲੀ ਸੁਣਵਾਈ 22 ਸਤੰਬਰ ਨੂੰ ਹੋਵੇਗੀ। -ਨਿੱਜੀ ਪੱਤਰ ਪ੍ਰੇਰਕ