ਕੱਪੜਾ ਵਪਾਰੀ ਕੋਲੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ
ਇੱਥੇ ਵਿਜੈ ਮਾਰਕੀਟ ਵਿੱਚ ਕੱਪੜਾ ਵਪਾਰੀ ਰਾਘਵ ਨੂੰ 50 ਲੱਖ ਰੁਪਏ ਦੀ ਫਿਰੌਤੀ ਲਈ ਅਣਪਛਾਤੇ ਨੰਬਰ ਤੋਂ ਫੋਨ ਆਇਆ ਹੈ। ਫੋਨ ਕਰਨ ਵਾਲੇ ਨੇ ਫਿਰੌਤੀ ਨਾ ਦੇਣ ’ਤੇ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਦਿੱਤੀ ਹੈ। ਮਾਮਲੇ ਦੀ ਸੂਚਨਾ ਮਿਲਣ ਮਗਰੋਂ...
Advertisement
ਇੱਥੇ ਵਿਜੈ ਮਾਰਕੀਟ ਵਿੱਚ ਕੱਪੜਾ ਵਪਾਰੀ ਰਾਘਵ ਨੂੰ 50 ਲੱਖ ਰੁਪਏ ਦੀ ਫਿਰੌਤੀ ਲਈ ਅਣਪਛਾਤੇ ਨੰਬਰ ਤੋਂ ਫੋਨ ਆਇਆ ਹੈ। ਫੋਨ ਕਰਨ ਵਾਲੇ ਨੇ ਫਿਰੌਤੀ ਨਾ ਦੇਣ ’ਤੇ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਦਿੱਤੀ ਹੈ। ਮਾਮਲੇ ਦੀ ਸੂਚਨਾ ਮਿਲਣ ਮਗਰੋਂ ਦਸੂਹਾ ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਅਣਪਛਾਤੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਇਲਾਕੇ ਦੇ ਕਈ ਕਾਰੋਬਾਰੀ ਅਜਿਹੀਆਂ ਫਿਰੋਤੀਆਂ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਸ਼ਿਕਾਰ ਹੋ ਚੁੱਕੇ ਹਨ। ਪਰ ਇਨ੍ਹਾਂ ਮਾਮਲਿਆਂ ਵਿੱਚ ਪੁਲੀਸ ਦੇ ਹੱਥ ਹਾਲੇ ਵੀ ਖਾਲੀ ਹਨ। ਵਪਾਰ ਮੰਡਲ ਦਸੂਹਾ ਨੇ ਪ੍ਰਸ਼ਾਸਨ ਤੋਂ ਲੋਕਾਂ ਲਈ ਸੁਰੱਖਿਆ ਯਕੀਨੀ ਬਣਾਉਣ ਅਤੇ ਜਾਂਚ ਦੀ ਮੰਗ ਕੀਤੀ ਹੈ। ਹਲਕਾ ਵਿਧਾਇਕ ਐਡਵੋਕੇਟ ਕਰਮਬੀਰ ਘੁੰਮਣ ਨੇ ਇਸ ਘਟਨਾ ਦਾ ਗੰਭੀਰ ਨੋਟਿਸ ਲੈਂਦਿਆ ਪੁਲੀਸ ਨੂੰ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਅਜਿਹੇ ਅਪਰਾਧਾਂ ਦੇ ਖਾਤਮੇ ਲਈ ਨਿਰੰਤਰ ਕੋਸ਼ਿਸ਼ਾਂ ਜਾਰੀ ਹਨ।
Advertisement
Advertisement