ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਜੁਲਾਈ
ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਮੰਗ ਕੀਤੀ ਹੈ ਕਿ ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਪੈ ਰਹੇ ਭਰਵੇਂ ਮੀਂਹ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਪੰਜਾਬ ਵਿੱਚ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ। ਸੁਖਦੇਵ ਸਿੰਘ ਢੀਂਡਸਾ ਨੇ ਆਪਣੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਵੀ ਇਸ ਮੌਕੇ ਸਾਰੇ ਕੰਮ ਛੱਡ ਕੇ ਪੀੜਤਾਂ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ। ਢੀਂਡਸਾ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਵਿਚ ਲਗਾਤਾਰ ਭਰਵੇਂ ਮੀਂਹ ਕਾਰਨ ਸੂਬੇ ਵਿਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ, ਜਿਸ ਕਾਰਨ ਲੋਕ ਸਹਿਮ ਵਿਚ ਹਨ।