ਚੰਡੀਗੜ੍ਹ, 28 ਸਤੰਬਰ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਖੇਤੀ ਕਾਨੂੰਨ ਜਲਦ ਰੱਦ ਕੀਤੇ ਜਾਣ ਨਹੀਂ ਤਾਂ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਕਾਰਵਾਈ ਕੀਤੀ ਜਾਵੇਗੀ। ਸਰਕਾਰ ਵੱਲੋਂ ਜਾਰੀ ਬਿਆਨ ਅਨੁਸਾਰ ਸ੍ਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਅਪੀਲ ਕੀਤੀ ਸੀ ਪਰ ਉਸ ਸਮੇਂ ਮੰਤਰੀ ਮੰਡਲ ਨੇ ਕੈਪਟਨ ਨੂੰ ਆਪਣੇ ਵਿਵੇਕ (ਬੁੱਧੀ) ਨਾਲ ਫੈਸਲਾ ਲੈਣ ਦੇ ਹੱਕ ਦਿੱਤੇ ਸਨ। ਸ੍ਰੀ ਚੰਨੀ ਨੇ ਕਿਹਾ ਕਿ ਸਰਕਾਰ ਹੁਣ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏਗੀ ਤੇ ਖੇਤੀ ਕਾਨੂੰਨ ਰੱਦ ਕੀਤੇ ਜਾਣਗੇ। -ਪੀਟੀਆਈ