ਤੇਜ਼ ਰਫਤਾਰ ਕਾਰ ਦਰੱਖਤ ਨਾਲ ਟਕਰਾਈ; ਚਾਰ ਹਲਾਕ
ਪੱਤਰ ਪ੍ਰੇਰਕ ਤਰਨ ਤਾਰਨ, 26 ਅਪਰੈਲ ਤਰਨ ਤਾਰਨ ਤੋਂ ਗੋਇੰਦਵਾਲ ਸਾਹਿਬ ਜਾ ਰਹੀ ਇਕ ਤੇਜ਼ ਰਫਤਾਰ ਕਾਰ ਦਾ ਅਚਾਨਕ ਸੰਤੁਲਨ ਵਿਗੜ ਜਾਣ ਕਾਰਨ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਕਾਰ ਸਵਾਰ ਚਾਰ ਨੌਜਵਾਨਾਂ ਦੀ ਥਾਂ ’ਤੇ ਹੀ ਮੌਤ ਹੋ...
Advertisement
ਪੱਤਰ ਪ੍ਰੇਰਕ
ਤਰਨ ਤਾਰਨ, 26 ਅਪਰੈਲ
Advertisement
ਤਰਨ ਤਾਰਨ ਤੋਂ ਗੋਇੰਦਵਾਲ ਸਾਹਿਬ ਜਾ ਰਹੀ ਇਕ ਤੇਜ਼ ਰਫਤਾਰ ਕਾਰ ਦਾ ਅਚਾਨਕ ਸੰਤੁਲਨ ਵਿਗੜ ਜਾਣ ਕਾਰਨ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਕਾਰ ਸਵਾਰ ਚਾਰ ਨੌਜਵਾਨਾਂ ਦੀ ਥਾਂ ’ਤੇ ਹੀ ਮੌਤ ਹੋ ਗਈ ਜਦੋਂ ਕਿ ਇਕ ਗੰਭੀਰ ਜ਼ਖ਼ਮੀ ਹੋ ਗਿਆ। ਕਾਰ ਸਵਾਰ ਨੌਜਵਾਨ ਤਰਨ ਤਾਰਨ ਦੇ ਪਿੰਡ ਪੰਡੋਰੀ ਰਣ ਸਿੰਘ ਤੋਂ ਗੋਇੰਦਵਾਲ ਸਾਹਿਬ ਜਾ ਰਹੇ ਸਨ। ਪ੍ਰਤੱਖਦਰਸ਼ੀਆਂ ਅਨੁਸਾਰ ਕਾਰ ਦੀ ਰਫਤਾਰ ਬਹੁਤ ਤੇਜ਼ ਹੋਣ ਕਾਰਨ ਕਾਰ ਦਾ ਸੰਤੁਲਨ ਵਿਗੜ ਗਿਆ ਜੋ ਇੱਕ ਦਰੱਖਤ ਨਾਲ ਜਾ ਟਕਰਾਈ। ਮੌਕੇ ’ਤੇ ਪਹੁੰਚੀ ਪੁਲੀਸ ਨੇ ਚਾਰੇ ਨੌਜਵਾਨਾਂ ਦੀਆਂ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਹਾਦਸੇ ਸਬੰਧੀ ਜਾਂਚ ਆਰੰਭ ਦਿੱਤੀ ਹੈ।
Advertisement