ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 11 ਅਪਰੈਲ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਦੀ ਟੀਮ ਨੇ ਅੱਜ ਇੱਥੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਪੁਰਾਤਨ ਬੇਰੀਆਂ ਦੀ ਕਾਂਟ-ਛਾਂਟ ਅਤੇ ਛਿੜਕਾਅ ਆਦਿ ਦਾ ਕੰਮ ਸ਼ੁਰੂ ਕਰ ਦਿੱਤਾ ਹੈ, ਜੋ ਭਲਕੇ 12 ਅਪਰੈਲ ਨੂੰ ਵੀ ਜਾਰੀ ਰਹੇਗਾ। ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੇ ਦੱਸਿਆ ਕਿ ਪੀਏਯੂ ਦੀ ਟੀਮ ਵੱਲੋਂ ਅੱਜ ਇਨ੍ਹਾਂ ਪੁਰਾਤਨ ਬੇਰੀਆਂ ਦੀ ਸੰਭਾਲ ਲਈ ਕੰਮ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਸ ਵੇਲੇ ਪੁਰਾਤਨ ਬੇਰੀਆਂ ’ਚੋਂ ਬੇਰ ਬਾਬਾ ਬੁੱਢਾ ਸਾਹਿਬ, ਦੁੱਖ ਭੰਜਨੀ ਬੇਰ ਤੇ ਹੋਰ ਸ਼ਾਮਲ ਹਨ। ਇਨ੍ਹਾਂ ਬੇਰੀਆਂ ਦੀ ਸੰਭਾਲ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਹਿਮ ਭੂਮਿਕਾ ਨਿਭਾਅ ਰਹੀ ਹੈ। ਯੂਨੀਵਰਸਿਟੀ ਦੇ ਮਾਹਿਰਾਂ ਵੱਲੋਂ ਹਰ ਸਾਲ ਪੁਰਾਤਨ ਬੇਰੀਆਂ ਦੀ ਸੰਭਾਲ ਲਈ ਦੌਰਾ ਕੀਤਾ ਜਾਂਦਾ ਹੈ।