ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਪ੍ਰੀਤ): ਪਿੰਡ ਚੱਕ ਸ਼ੇਰੇਵਾਲਾ ਵਿੱਚ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਵਿਦਿਆਰਥੀ ਜਗਮੀਤ ਸਿੰਘ ਉਰਫ਼ ਵਿੱਕੀ ਨੇ ਖ਼ੁਦਕੁਸ਼ੀ ਕਰ ਲਈ| ਉਸ ਨੇ ਲੰਘੀ ਰਾਤ ਘਰ ਫਾਹਾ ਲਿਆ| ਜਗਮੀਤ ਸਿੰਘ ਗ਼ਰੀਬ ਪਰਿਵਾਰ ਨਾਲ ਸਬੰਧਤ ਸੀ ਤੇ ਪੜ੍ਹਨ ਵਿੱਚ ਕਾਫ਼ੀ ਹੁਸ਼ਿਆਰ ਸੀ| ਉਹ ਬਾਰ੍ਹਵੀਂ ਦੀ ਪੜ੍ਹਾਈ ਤੋਂ ਬਾਅਦ ਹੁਣ ਅਗਲੇਰੀ ਪੜ੍ਹਾਈ ਵਾਸਤੇ ਕਾਲਜ ਵਿੱਚ ਦਾਖ਼ਲ ਹੋਣਾ ਚਾਹੁੰਦਾ ਸੀ ਪਰ ਪਰਿਵਾਰ ਕੋਲ ਪੜ੍ਹਾਈ ਕਰਵਾਉਣ ਲਈ ਪੈਸੇ ਨਹੀਂ ਸਨ। ਜਗਮੀਤ ਕਾਲਜ ਵਿੱਚ ਦਾਖ਼ਲੇ ਲਈ ਫੀਸ ਨਾਲ ਮਿਲਣ ਕਾਰਨ ਪ੍ਰੇਸ਼ਾਨ ਸੀ। ਇਸੇ ਕਾਰਨ ਉਸ ਨੇ ਖ਼ੁਦਕੁਸ਼ੀ ਕਰ ਲਈ| ਮ੍ਰਿਤਕ ਨੌਜਵਾਨ ਦੀ ਵੱਡੀ ਭੈਣ ਦੀ ਪੜ੍ਹਾਈ ਦਾ ਖਰਚਾ ਉਸ ਦਾ ਤਾਇਆ ਚੁੱਕ ਰਿਹਾ ਹੈ ਅਤੇ ਉਹ ਫਰੀਦਕੋਟ ’ਚ ਉਨ੍ਹਾਂ ਕੋਲ ਹੀ ਰਹਿ ਕੇ ਪੜ੍ਹ ਰਹੀ ਹੈ। ਪੁਲੀਸ ਨੇ ਦੱਸਿਆ ਕਿ ਪੋਸਟਮਾਰਟਮ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ|