ਸਿਰਫ਼ ਐਲਾਨ ਨਾਲ ਯੂਨੀਵਰਸਿਟੀ ਨਹੀਂ ਬਣਦੀ: ਚੀਮਾ
ਸ਼੍ਰੋਮਣੀ ਅਕਾਲੀ ਦਲ ਨੇ 350ਵੇਂ ਸਾਲਾ ਸ਼ਹੀਦੀ ਦਿਹਾੜੇ ਦੇ ਮੁੱਖ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿੱਚ ਗੁਰੂ ਤੇਗ ਬਹਾਦਰ ਸਾਹਿਬ ਦੇ ਨਾਮ ’ਤੇ ਯੂਨੀਵਰਸਿਟੀ ਬਣਾਉਣ ਦੇ ਐਲਾਨ ’ਤੇ ਸਵਾਲ ਚੁੱਕੇ ਹਨ। ਪਾਰਟੀ ਦੇ ਆਗੂ ਡਾ....
Advertisement
ਸ਼੍ਰੋਮਣੀ ਅਕਾਲੀ ਦਲ ਨੇ 350ਵੇਂ ਸਾਲਾ ਸ਼ਹੀਦੀ ਦਿਹਾੜੇ ਦੇ ਮੁੱਖ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿੱਚ ਗੁਰੂ ਤੇਗ ਬਹਾਦਰ ਸਾਹਿਬ ਦੇ ਨਾਮ ’ਤੇ ਯੂਨੀਵਰਸਿਟੀ ਬਣਾਉਣ ਦੇ ਐਲਾਨ ’ਤੇ ਸਵਾਲ ਚੁੱਕੇ ਹਨ। ਪਾਰਟੀ ਦੇ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਐਲਾਨ ਵੀ ਪਹਿਲੇ ਐਲਾਨਾਂ ਵਾਂਗ ਲੋਕਾਂ ਨੂੰ ਭਰਮਾਉਣ ਲਈ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੰਘੇ ਦਿਨ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਵੀ ਮੁੱਖ ਮੰਤਰੀ ਵੱਲੋਂ ਉਹੀ ਐਲਾਨ ਦੁਹਰਾਏ ਗਏ ਜੋ ਪਹਿਲਾਂ ਹੀ ਕੀਤੇ ਜਾ ਚੁੱਕੇ ਸਨ। ਉਨ੍ਹਾਂ ਕਿਹਾ ਕਿ ਜੇ ਸਰਕਾਰ ਵਾਸਤੇ ਯੂਨੀਵਰਸਿਟੀ ਬਣਾਉਣ ਲਈ ਸੰਜੀਦਾ ਹੁੰਦੀ ਤਾਂ ਘੱਟੋ-ਘੱਟ ਇਸ ਸਬੰਧੀ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਐਕਟ ਪਾਸ ਕੀਤਾ ਜਾਂਦਾ।
Advertisement
Advertisement
