ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ : The Tribune India

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਭਗਵੰਤ ਮਾਨ ਨੂੰ ਸੰਵਿਧਾਨ ਦੀਆਂ ਧਾਰਾਵਾਂ 167 ਅਤੇ 168 ਯਾਦ ਕਰਵਾਈਆਂ

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਚੰਡੀਗੜ੍ਹ, 24 ਸਤੰਬਰ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਰਮਿਆਨ ਸ਼ਬਦੀ ਜੰਗ ਅੱਜ ਵੀ ਜਾਰੀ ਰਹੀ। ਇਸ ਸਬੰਧ ਵਿਚ ਰਾਜਪਾਲ ਵੱਲੋਂ ਮੁੱਖ ਮੰਤਰੀ ਨੂੰ ਪੱਤਰ ਲਿਖਿਆ ਗਿਆ ਹੈ। ਇਸ ਤੋਂ ਪਹਿਲਾਂ ਰਾਜਪਾਲ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਕੱਤਰ ਨੂੰ 27 ਸਤੰਬਰ ਨੂੰ ਹੋਣ ਵਾਲੇ ਵਿਧਾਨ ਸਭਾ ਸੈਸ਼ਨ ਵਿੱਚ ਹੋਣ ਵਾਲੇ ਵਿਧਾਨਕ ਕੰਮਾਂ ਦੇ ਵੇਰਵੇ ਦੇਣ ਲਈ ਕਿਹਾ ਸੀ। ਇਸ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਮਾਨ ਨੇ ਇੱਕ ਟਵੀਟ ਵਿੱਚ ਕਿਹਾ ਸੀ ਕਿ ਵਿਧਾਨ ਸਭਾ ਦੇ ਕਿਸੇ ਵੀ ਸੈਸ਼ਨ ਤੋਂ ਪਹਿਲਾਂ ਰਾਜਪਾਲ ਤੋਂ ਸਹਿਮਤੀ ਲੈਣਾ ਸਿਰਫ ਖਾਨਾਪੂਰਤੀ ਹੈ। 75 ਸਾਲਾਂ ਵਿੱਚ ਕਿਸੇ ਵੀ ਰਾਸ਼ਟਰਪਤੀ ਤੇ ਰਾਜਪਾਲ ਨੇ ਸੈਸ਼ਨ ਬੁਲਾਉਣ ਤੋਂ ਪਹਿਲਾਂ ਕਦੇ ਵੀ ਵਿਧਾਨਕ ਕੰਮਾਂ ਦੀ ਸੂਚੀ ਨਹੀਂ ਪੁੱਛੀ। ਇਸ ਦਾ ਜਵਾਬ ਦਿੰਦੇ ਹੋਏ ਰਾਜਪਾਲ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਲਿਖਿਆ ਕਿ ਅੱਜ ਦੀਆਂ ਅਖਬਾਰਾਂ ਵਿੱਚ ਤੁਹਾਡੇ ਬਿਆਨ ਪੜ੍ਹ ਕੇ ਲੱਗਦਾ ਹੈ ਕਿ ਸ਼ਾਇਦ ਤੁਸੀਂ ਮੇਰੇ ਨਾਲ ਬਹੁਤ ਜ਼ਿਆਦਾ ਨਾਰਾਜ਼ ਹੋ। ਲਗਦਾ ਹੈ ਕਿ ਤੁਹਾਡੇ ਕਾਨੂੰਨੀ ਸਲਾਹਕਾਰ ਤੁਹਾਨੂੰ ਸਹੀ ਢੰਗ ਨਾਲ ਜਾਣਕਾਰੀ ਨਹੀਂ ਦੇ ਰਹੇ ਹਨ। ਸੰਵਿਧਾਨ ਦੇ ਆਰਟੀਕਲ 167 ਅਤੇ 168 ਦੇ ਉਪ ਬੰਧਾਂ ਨੂੰ ਪੜ੍ਹ ਕੇ ਸ਼ਾਇਦ ਤੁਹਾਡੀ ਰਾਏ ਜ਼ਰੂਰ ਬਦਲ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All