ਦਿੱਲੀ ਤੋਂ ਪੁੱਜੀ ਸਾਈਕਲ ਯਾਤਰਾ ਦਾ ਨਿੱਘਾ ਸਵਾਗਤ
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ ਦਿਆਲਾ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਸਾਈਕਲ ਯਾਤਰਾ ਦਾ ਅੱਜ ਇਥੇ ਮਾਡਲ ਟਾਊਨ ਐਕਸਟੈਨਸ਼ਨ ਵਿੱੱਚ ਪੁੱਜਣ ’ਤੇ ਸੰਗਤ ਵੱਲੋਂ ਸਵਾਗਤ ਕੀਤਾ ਗਿਆ। ਇਹ ਸਾਈਕਲ ਯਾਤਰਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ ਦਿਆਲਾ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਸਾਈਕਲ ਯਾਤਰਾ ਦਾ ਅੱਜ ਇਥੇ ਮਾਡਲ ਟਾਊਨ ਐਕਸਟੈਨਸ਼ਨ ਵਿੱੱਚ ਪੁੱਜਣ ’ਤੇ ਸੰਗਤ ਵੱਲੋਂ ਸਵਾਗਤ ਕੀਤਾ ਗਿਆ। ਇਹ ਸਾਈਕਲ ਯਾਤਰਾ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਤੋਂ ਆਰੰਭ ਹੋਈ ਸੀ ਜੋ ਇਥੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪੁੱਜੀ। ਯਾਤਰਾ ਦਾ ਪ੍ਰਿਤਪਾਲ ਸਿੰਘ ਪ੍ਰਧਾਨ ਦੀ ਅਗਵਾਈ ਹੇਠ ਸਵਾਗਤ ਕੀਤਾ ਗਿਆ।
ਰਾਤ ਦੇ ਵਿਸ਼ਰਾਮ ਮਗਰੋਂ ਅੱਜ ਸਵੇਰੇ ਸਾਈਕਲ ਯਾਤਰਾ ਅਗਲੇ ਪੜਾਅ ਲਈ ਰਵਾਨਾ ਹੋਈ। ਯਾਤਰਾ ਦੇ ਸਵਾਗਤ ਮੌਕੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਮਹੇਸ਼ਇੰਦਰ ਸਿੰਘ ਗਰੇਵਾਲ, ਬਾਬਾ ਅਜੀਤ ਸਿੰਘ, ਸੁਖਵਿੰਦਰ ਪਾਲ ਸਿੰਘ ਸਰਨਾ, ਨਵਪ੍ਰੀਤ ਸਿੰਘ ਗੰਦਰਾ, ਹਰਪ੍ਰੀਤ ਸਿੰਘ ਰਾਜਧਾਨੀ, ਅਮਰਪਾਲ ਸਿੰਘ ਸਰਨਾ ਅਤੇ ਪਰਮਜੀਤ ਸਿੰਘ ਬੰਟੀ ਹਾਜ਼ਰ ਸਨ। ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਮਨੁੱਖਤਾ ਨੂੰ ਗੁਰੂ ਤੇਗ ਬਹਾਦਰ ਸਾਹਿਬ ਦੀ ਬਾਣੀ, ਸਿੱਖਿਆਵਾਂ ਅਤੇ ਫ਼ਲਸਫ਼ੇ ਨੂੰ ਸਮਝਣ ਦੀ ਲੋੜ ਹੈ। ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸਾਈਕਲ ਯਾਤਰਾ ਦੇ ਮੁੱਖ ਪ੍ਰਬੰਧਕ ਮਨਜੀਤ ਸਿੰਘ ਜੀ ਕੇ ਨੇ ਆਗੂਆਂ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਇਹ ਯਾਤਰਾ ਗੁਰਦੁਆਰਾ ਗੁਰੂ ਕੇ ਮਹਿਲ ਵਿੱਚ 20 ਨਵੰਬਰ ਨੂੰ ਸੰਪੂਰਨ ਹੋਵੇਗੀ। ਇਸ ਮੌਕੇ ਮਹਿੰਦਰ ਸਿੰਘ ਡੰਗ, ਰਜਿੰਦਰ ਸਿੰਘ ਡੰਗ, ਹਿਤੇਸ਼ਇੰਦਰ ਸਿੰਘ ਗਰੇਵਾਲ, ਸੁਖਵਿੰਦਰ ਸਿੰਘ ਹੈਪੀ ਕੋਚਰ, ਬਲਵਿੰਦਰ ਸਿੰਘ ਭੁੱਲਰ, ਸਰਬਜੀਤ ਸਿੰਘ ਛਾਪਾ, ਹਰਪ੍ਰੀਤ ਸਿੰਘ ਡੰਗ, ਜਤਿੰਦਰਪਾਲ ਸਿੰਘ ਪ੍ਰਧਾਨ, ਅਮਰਜੀਤ ਸਿੰਘ ਟੈਕਸਲਾ, ਗੁਰਦੀਪ ਸਿੰਘ ਲੀਲ, ਅਮਨਪ੍ਰੀਤ ਸਿੰਘ ਚਾਵਲਾ ਤੇ ਹੋਰ ਮੌਜੂਦ ਸਨ।

