ਪੱਤਰ ਪ੍ਰੇਰਕ
ਬੁਢਲਾਡਾ, 28 ਸਤੰਬਰ
ਇਥੋਂ ਦੇ ਇਕ ਨੌਜਵਾਨ ਦੀ ਕੈਨੇਡਾ ਦੇ ਸ਼ਹਿਰ ਟੋਰਾਂਟੋ ’ਚ ਅਣਪਛਾਤਿਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪ੍ਰੀਤਕਮਲ ਸਿੰਘ ਪੁੱਤਰ ਗੋਬਿੰਦ ਸਿੰਘ ਸੇਵਾਮੁਕਤ ਅਧਿਆਪਕ ਵਾਸੀ ਵਾਰਡ ਨੰਬਰ 4 ਲੰਬੇ ਸਮੇਂ ਤੋਂ ਟੋਰਾਂਟੋ ਵਿੱਚ ਰਹਿ ਰਿਹਾ ਸੀ। ਪਰਿਵਾਰ ਨੂੰ ਹੱਤਿਆ ਦੀ ਸੂਚਨਾ ਟੋਰਾਂਟੋ ਪੁਲੀਸ ਨੇ ਦਿੱਤੀ ਜਦਕਿ ਹੱਤਿਆ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਮ੍ਰਿਤਕ ਦੇ ਚਾਚੇ ਦੇ ਲੜਕੇ ਦਲਜੀਤ ਸਿੰਘ ਦਰਸ਼ੀ ਨੇ ਦੱਸਿਆ ਕਿ ਪਰਿਵਾਰ ਵੱਲੋਂ ਕੇਂਦਰੀ ਵਿਦੇਸ਼ ਮੰਤਰਾਲੇ ਰਾਹੀਂ ਮ੍ਰਿਤਕ ਦੇਹ ਲਿਆਉਣ ਲਈ ਕੋਸ਼ਿਸ਼ ਕੀਤੀ ਜਾ ਰਹੀ ਹੈ।