ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਘੋਗਰਾ ਦੇ ਨੌਜਵਾਨ ਦੀ ਕੈਨੇਡਾ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ

ਦਸੂਹਾ (ਪੱਤਰ ਪ੍ਰੇਰਕ): ਇਥੋਂ ਦੇ ਕਸਬਾ ਘੋਗਰਾ ਦੇ ਨੌਜਵਾਨ ਦੀ ਕੈਨੇਡਾ ਦੇ ਟੋਰਾਂਟੋ ਸ਼ਹਿਰ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕਰਨਵੀਰ ਸਿੰਘ ਬਾਜਵਾ (23) ਪੁੱਤਰ ਜਸਵੰਤ ਸਿੰਘ ਬਾਜਵਾ ਵਾਸੀ ਪਿੰਡ ਘੋਗਰਾ ਵਜੋਂ ਹੋਈ ਹੈ।...
Advertisement

ਦਸੂਹਾ (ਪੱਤਰ ਪ੍ਰੇਰਕ): ਇਥੋਂ ਦੇ ਕਸਬਾ ਘੋਗਰਾ ਦੇ ਨੌਜਵਾਨ ਦੀ ਕੈਨੇਡਾ ਦੇ ਟੋਰਾਂਟੋ ਸ਼ਹਿਰ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕਰਨਵੀਰ ਸਿੰਘ ਬਾਜਵਾ (23) ਪੁੱਤਰ ਜਸਵੰਤ ਸਿੰਘ ਬਾਜਵਾ ਵਾਸੀ ਪਿੰਡ ਘੋਗਰਾ ਵਜੋਂ ਹੋਈ ਹੈ। ਉਸ ਦੀ ਮੌਤ ਦੀ ਖ਼ਬਰ ਦਾ ਪਤਾ ਚੱਲਦਿਆਂ ਹੀ ਇਲਾਕੇ ’ਚ ਸੋਗ ਫੈਲ ਗਿਆ। ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਮ੍ਰਿਤਕ ਦੇ ਚਾਚਾ ਸਤਪਾਲ ਸਿੰਘ ਬਾਜਵਾ ਤੇ ਗੁਰਮੀਤ ਸਿੰਘ ਬਾਜਵਾ ਨੇ ਦੱਸਿਆ ਕਿ ਕਰਨਵੀਰ ਸਿੰਘ ਚਾਰ ਸਾਲ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਿਆ ਸੀ। ਬੀਤੇ ਦਿਨੀਂ ਉਹ ਆਪਣੇ ਚਾਚੇ ਦੇ ਮੁੰਡਿਆਂ ਨੂੰ ਮਿਲਣ ਬਰੈਂਪਟਨ ਚਲਾ ਗਿਆ। ਇੱਥੇ ਸਵੇਰੇ ਨਾ ਉੱਠਣ ’ਤੇ ਕਰਨਵੀਰ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

Advertisement
Advertisement