ਮਾਛੀਵਾੜਾ: ਪਿੰਡ ਈਸਾਪੁਰ ਦੇ ਵਾਸੀ ਤੇ ਅਕਾਲੀ ਆਗੂ ਮਹਿੰਦਰ ਸਿੰਘ ਈਸਾਪੁਰ ਦੇ ਪੁੱਤਰ ਹਰਦੀਪ ਸਿੰਘ (30) ਦੀ ਅਮਰੀਕਾ ਦੇ ਸ਼ਹਿਰ ਲਾਸ ਏਂਜਲਸ ਵਿੱਚ ਕਰੋਨਾ ਨਾਲ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਹਰਦੀਪ ਸਿੰਘ ਪਿਛਲੇ ਕਈ ਸਾਲਾਂ ਤੋਂ ਅਮਰੀਕਾ ਵਿੱਚ ਰਹਿੰਦਾ ਸੀ। ਕੁਝ ਦਿਨ ਪਹਿਲਾਂ ਉਸ ਨੂੰ ਕਰੋਨਾ ਹੋ ਗਿਆ ਅਤੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ। ਹਰਦੀਪ ਸਿੰਘ ਦਾ ਕੁਝ ਸਮਾਂ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ ਉਸ ਦੀ ਚਾਰ ਮਹੀਨੇ ਦੀ ਬੱਚੀ ਹੈ। ਅੱਜ ਜਥੇਦਾਰ ਸੰਤਾ ਸਿੰਘ ਉਮੈਦਪੁਰ, ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ, ਕੁਲਦੀਪ ਸਿੰਘ ਜਾਤੀਵਾਲ, ਜਥੇਦਾਰ ਹਰਜੀਤ ਸਿੰਘ ਸ਼ੇਰੀਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। -ਪੱਤਰ ਪ੍ਰੇਰਕ