DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਆਰਥਿਕ ਤੰਗੀ ਤੋਂ ਪ੍ਰੇਸ਼ਾਨ ਨੌਜਵਾਨ ਨੇ ਫਾਹਾ ਲਿਆ

ਇੱਥੋਂ ਨੇੜਲੇ ਪਿੰਡ ਕਾਲਾ ਟਿੱਬਾ ਵਿੱਚ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਜਸਪ੍ਰੀਤ ਸਿੰਘ (23) ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਸਪ੍ਰੀਤ ਦੇ ਚਾਚਾ ਦਿਆਲ ਸਿੰਘ ਨੇ ਦੱਸਿਆ ਕਿ ਕਰੀਬ ਦੋ ਸਾਲ ਪਹਿਲਾਂ ਉਸ ਦਾ ਵਿਆਹ ਹੋਇਆ ਸੀ।...

  • fb
  • twitter
  • whatsapp
  • whatsapp
Advertisement

ਇੱਥੋਂ ਨੇੜਲੇ ਪਿੰਡ ਕਾਲਾ ਟਿੱਬਾ ਵਿੱਚ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਜਸਪ੍ਰੀਤ ਸਿੰਘ (23) ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਸਪ੍ਰੀਤ ਦੇ ਚਾਚਾ ਦਿਆਲ ਸਿੰਘ ਨੇ ਦੱਸਿਆ ਕਿ ਕਰੀਬ ਦੋ ਸਾਲ ਪਹਿਲਾਂ ਉਸ ਦਾ ਵਿਆਹ ਹੋਇਆ ਸੀ। ਘਰੇਲੂ ਮਾਲੀ ਹਾਲਤ ਠੀਕ ਨਾ ਹੋਣ ਕਾਰਨ ਉਹ ਅਕਸਰ ਪ੍ਰੇਸ਼ਾਨ ਰਹਿੰਦਾ ਸੀ ਅਤੇ ਇਸੇ ਨਾਮੋਸ਼ੀ ਵਿੱਚ ਉਹ ਸ਼ਰਾਬ ਪੀਣ ਦਾ ਆਦੀ ਹੋ ਗਿਆ। ਬੀਤੀ ਰਾਤ ਕਰੀਬ ਸਵਾ ਇੱਕ ਵਜੇ ਜਸਪ੍ਰੀਤ ਸਿੰਘ ਨੇ ਆਪਣੇ ਕਮਰੇ ਵਿੱਚ ਪੱਖੇ ਨਾਲ ਫਾਹਾ ਲੈ ਲਿਆ। ਦੇਰ ਰਾਤ ਕਰੀਬ ਦੋ ਵਜੇ ਜਦੋਂ ਉਸ ਦੀ ਪਤਨੀ ਦੀ ਅੱਖ ਖੁੱਲ੍ਹੀ ਤਾਂ ਉਸ ਨੇ ਜਸਪ੍ਰੀਤ ਨੂੰ ਫਾਹੇ ਨਾਲ ਲਟਕਦਿਆਂ ਦੇਖਿਆ। ਉਸ ਦੇ ਰੌਲਾ ਪਾਉਣ ’ਤੇ ਇਕੱਠੇ ਹੋਏ ਪਰਿਵਾਰਕ ਨੇ ਜਸਪ੍ਰੀਤ ਨੂੰ ਹੇਠਾਂ ਉਤਾਰਿਆ, ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਪੁਲੀਸ ਨੇ ਇਸ ਸਬੰਧੀ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ।

Advertisement
Advertisement
×