DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

'ਯੁੱਧ ਨਸ਼ਿਆਂ ਵਿਰੁੱਧ' ਵਾਲੀ ਟੀ-ਸ਼ਰਟ ਪਹਿਨ ਕੇ ਆਇਆ ਨੌਜਵਾਨ ਪਿੰਡ ਵਾਸੀਆਂ ਵੱਲੋਂ ਨਸ਼ਾ ਵੇਚਦਾ ਕਾਬੂ

ਲੋਕਾਂ ਨੇ ਕੀਤਾ ਪੁਲੀਸ ਹਵਾਲੇ; ਐੱਨ ਡੀ ਪੀ ਐੱਸ ਐਕਟ ਤਹਿਤ ਐੱਫ ਆਈ ਆਰ ਦਰਜ

  • fb
  • twitter
  • whatsapp
  • whatsapp
Advertisement

'ਯੁੱਧ ਨਸ਼ਿਆਂ ਵਿਰੁੱਧ' ਦੇ ਸੰਦੇਸ਼ ਵਾਲੀ ਟੀ-ਸ਼ਰਟ ਪਹਿਨੇ ਇੱਕ ਨੌਜਵਾਨ ਨੂੰ ਪਿੰਡ ਹਾਮਦ ਵਿੱਚ ਸਥਾਨਕ ਵਸਨੀਕਾਂ ਵੱਲੋਂ ਨਸ਼ਾ ਵੇਚਦਿਆਂ ਕਾਬੂ ਕੀਤਾ ਗਿਆ ਹੈ। ਲੋਕਾਂ ਨੇ ਕਥਿਤ ਤੌਰ ਉੱਤੇ ਉਸ ਤੋਂ ਨਸ਼ੀਲੇ ਪਦਾਰਥਾਂ ਦੇ ਥੈਲੀ ਅਤੇ ਇੱਕ ਛੋਟੀ ਤੋਲਣ ਵਾਲੀ ਮਸ਼ੀਨ ਵੀ ਜ਼ਬਤ ਕੀਤੀ।

ਕਾਬੂ ਕੀਤੇ ਨੌਜਵਾਨ ਦੀ ਪਛਾਣ ਕਿੱਕਰ ਸਿੰਘ (25) ਵਜੋਂ ਹੋਈ ਹੈ, ਜਿਸ ਨੂੰ ਥਾਣਾ ਲੱਖੋ ਕੇ ਬਹਿਰਾਮ ਅਧੀਨ ਪੈਂਦੇ ਪਿੰਡ ਹਾਮਦ ਵਿੱਚੋਂ ਕਥਿਤ ਤੌਰ 'ਤੇ ਫੜਿਆ ਗਿਆ। ਪਿੰਡ ਵਾਸੀਆਂ ਵੱਲੋਂ ਇਸ ਪੂਰੀ ਘਟਨਾ ਦੀ ਵੀਡੀਓ ਬਣਾਈ ਗਈ, ਜਿਸ ਦੀ ਫੁਟੇਜ ਬਾਅਦ ਵਿੱਚ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਗਈ।

Advertisement

ਵੀਡੀਓ ਵਿੱਚ ਪਿੰਡ ਵਾਸੀਆਂ ਨੂੰ ਨੌਜਵਾਨ ਦੀ ਜੇਬ ਵਿੱਚੋਂ ਨਸ਼ੇ ਦੀਆਂ ਪੁੜੀਆਂ ਤੇ ਇੱਕ ਛੋਟਾ ਕੰਡਾ ਕੱਢਦੇ ਹੋਏ ਅਤੇ ਉਸ ਨੂੰ ਇਸ ਦੇ ਸਰੋਤ (ਨਸ਼ਾ ਕਿੱਥੋਂ ਲਿਆਂਦਾ) ਬਾਰੇ ਪੁੱਛਗਿੱਛ ਕਰਦੇ ਦੇਖਿਆ ਜਾ ਸਕਦਾ ਹੈ। ਕੁਝ ਪਿੰਡ ਵਾਸੀ ਨੌਜਵਾਨ ਦੀ ਕੁੱਟਮਾਰ ਕਰਦੇ ਵੀ ਨਜ਼ਰ ਆਏ, ਜਿਸ ਨੂੰ ਬਾਅਦ ਵਿੱਚ ਪੁਲੀਸ ਹਵਾਲੇ ਕਰ ਦਿੱਤਾ ਗਿਆ।

Advertisement

ਸਰਪੰਚ ਮਨਜਿੰਦਰ ਸਿੰਘ ਨੇ ਦੱਸਿਆ ਕਿ ਕਿੱਕਰ ਪਿਛਲੇ ਕੁਝ ਸਮੇਂ ਤੋਂ ਪਿੰਡ ਵਿੱਚ ਨਸ਼ਾ ਵੇਚ ਰਿਹਾ ਸੀ ਅਤੇ ਉਸ ਨੂੰ ਕਈ ਵਾਰ ਅਜਿਹਾ ਕਰਨ ਤੋਂ ਚਿਤਾਵਨੀ ਵੀ ਦਿੱਤੀ ਗਈ ਸੀ। ਪਰ ਇਸ ਦੇ ਬਾਵਜੂਦ, ਉਹ ਕਥਿਤ ਤੌਰ 'ਤੇ ਨਸ਼ਾ ਵੇਚਣ ਲਈ ਪਿੰਡ ਵਾਪਸ ਆਇਆ ਅਤੇ ਅੱਜ ਉਨ੍ਹਾਂ ਨੇ ਉਸ ਨੂੰ ਰੰਗੇ ਹੱਥੀਂ ਫੜ ਲਿਆ। ਸਰਪੰਚ ਨੇ ਕਿਹਾ ਕਿ ਨਸ਼ਾ ਤਸਕਰੀ ਨੂੰ ਰੋਕਣ ਲਈ ਪੂਰਾ ਪਿੰਡ ਪੁਲੀਸ ਨੂੰ ਸਹਿਯੋਗ ਦੇਣ ਲਈ ਤਿਆਰ ਹੈ।

ਉੱਥੇ ਹੀ ਡੀ ਐੱਸ ਪੀ ਗੁਰੂਹਰਸਹਾਏ ਤੇਜਿੰਦਰਪਾਲ ਸਿੰਘ ਨੇ ਦੱਸਿਆ ਕਿ ਕਿੱਕਰ ਸਿੰਘ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਹੋਣ ਤੋਂ ਬਾਅਦ, ਲੱਖੋ ਕੇ ਬਹਿਰਾਮ ਪੁਲੀਸ ਨੇ ਉਸ ਖ਼ਿਲਾਫ਼ ਐੱਨ ਡੀ ਪੀ ਐੱਸ ਐਕਟ ਤਹਿਤ ਐੱਫ ਆਈ ਆਰ ਦਰਜ ਕਰ ਲਈ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੁਲੀਸ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਮੁਲਜ਼ਮ ਨੇ ਨਸ਼ਾ ਕਿੱਥੋਂ ਪ੍ਰਾਪਤ ਕੀਤਾ ਸੀ।

Advertisement
×